ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Jun 2017
Mo Tu We Th Fr Sa Su
29 30 31 1 2 3 4
5 6 7 8 9 10 11
12 13 14 15 16 17 18
19 20 21 22 23 24 25
26 27 28 29 30 1 2
   

http://sameydiawaaz.com/SDA%20-%20New%20Menu%20Bar/SDA%20-%2011.JPG

http://sameydiawaaz.com/SDA%20-%20New%20Menu%20Bar/SDA%20-%2012.JPG

http://sameydiawaaz.com/SDA%20-%20New%20Menu%20Bar/SDA%20-%2013.JPG

Merken

   
   

 http://sameydiawaaz.com/SDA%20-%20New%20Menu%20Bar/SDA%20-%2002.JPG

http://sameydiawaaz.com/Books/Book%20-%20Nikiya%20Jindan%20Wadey%20Sakey/Nikiya%20Jindan%20Wadey%20Sakey%20-%20Front%20I.JPG

ਨਿੱਕੀਆਂ ਜਿੰਦਾਂ - ਵੱਡਾ ਸਾਕਾ

ਦਸਮ ਪਿਤਾ ਪ੍ਰਵਾਰ ਦਾ ਨਿਸ਼ਕਾਮ ਸੇਵਕ ਬਾਬਾ ਮੋਤੀ ਰਾਮ ਮਹਿਰਾ ਜੀ

ਭੰਗਾਣੀ ਦਾ ਯੁੱਧ

ਸਾਕਾ ਚਮਕੌਰ ਸਾਹਿਬ

http://sameydiawaaz.com/SDA%202013/Sikh%20History/Wadda%20Ghalughara%20(Great%20Holocaust).jpg

ਵੱਡਾ ਘੱਲੂਘਾਰਾ

http://sameydiawaaz.com/SDA%202013/Sikh%20History/Sham%20Singh%20Atari.jpg

ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ

http://sameydiawaaz.com/SDA%202013/Sikh%20History/Jassa-Singh-Ramgarhia.jpg

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ

http://sameydiawaaz.com/SDA%202013/Sikh%20History/SDA%20-%20Anjujit%20Sharma%20-%20Gadri%20Baba%20Kabul%20Singh%20Ji%20Uddapadd%20-%20Titel.jpg

ਗਦਰੀ ਬਾਬਾ ਕਾਬਲ ਸਿੰਘ ਉੜਾਪੜ

   

http://sameydiawaaz.com/SDA%20-%20New%20Menu%20Bar/SDA%20-%2003.JPG

ਜਨਰਲ ਭਾਈ ਲਾਭ ਸਿੰਘ ਜੀ ਪੰਜਵੜ੍ਹ

ਸ਼ਹੀਦ ਭਾਈ ਰਛਪਾਲ ਸਿੰਘ ਜੀ ਛੰਦਡ਼ਾ

ਸ਼ਹੀਦ ਭਾਈ ਸੁਖਦੇਵ ਸਿੰਘ ਜੀ ਬੱਬਰ

ਸ਼ਹੀਦ ਭਾਈ ਅਨੋਖ ਸਿੰਘ ਜੀ ਬੱਬਰ

ਸ਼ਹੀਦ ਭਾਈ ਅਵਤਾਰ ਸਿੰਘ ਜੀ ਬ੍ਰਹਮਾ

ਸ਼ਹੀਦ ਭਾਈ ਜੁਗਰਾਜ ਸਿੰਘ ਜੀ ਤੂਫ਼ਾਨ

http://sameydiawaaz.com/SDA%202013/Sikh%20Martyrs/Sirdar-Jaswant-Singh-Khalra.jpg

ਸ਼ਹੀਦ ਸ੍ਰ: ਜਸਵੰਤ ਸਿੰਘ ਜੀ ਖਾਲੜਾ

   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

http://sameydiawaaz.com/SDA%20-%20New%20Menu%20Bar/SDA%20-%2005.JPG

   

http://sameydiawaaz.com/SDA%20-%20New%20Menu%20Bar/SDA%20-%2015.JPG

http://sameydiawaaz.com/Vishesh%20Sapliment/Sikh%20Phulwari/Titel%20-%20IV.jpg

   

http://sameydiawaaz.com/SDA%20-%20New%20Menu%20Bar/SDA%20-%2007.JPG

http://sameydiawaaz.com/SDA%202013/Vishesh%20Sapliment%20-%20Gurpurb%20Special%20Sapliment%2028.11.07/Vishesh%20Sapliment%20-%20Gurpurb%20Special%20Sapliment%2028.11.07%20-%2001.jpg

   

http://sameydiawaaz.com/SDA%20-%20New%20Menu%20Bar/SDA%20-%2006.JPG

http://sameydiawaaz.com/Vishesh%20Sapliment/Gurdwara%20Panja%20Sahib%2014.04.2014/SDA%20-%20Vaisakhi%20Wishes%202014%20-%2013.04.2014%20%28Titel%29.jpg

   

http://sameydiawaaz.com/SDA%20-%20New%20Menu%20Bar/SDA%20-%2009.JPG

http://sameydiawaaz.com/Vishesh%20Sapliment/Pakistan%20Programe%201999/SDA%20-%20Pakistan%20Gurdwara%20Yatra%20-%20Part%202%20-%2029.08.2013.jpg

   

http://sameydiawaaz.com/SDA%20-%20New%20Menu%20Bar/SDA%20-%2008.JPG

http://sameydiawaaz.com/Photos/07.09.2013%20-%20Teeyan%20Shahr%20Cologne%20Diyan%202013/SDA%20-%20Teeyan%20Sahar%20Klon%20Diyan%20-%202013%20-%202.jpg

http://sameydiawaaz.com/Archive%20News/%5B2013%5D/09/SDA%20-%20Punjabi%20Sath%20Germany%20Kavi%20Drabar%20Bremen%20-%20Report%2019.09.2013%20-%2001.jpg

http://sameydiawaaz.com/Photos/14.09.2013%20-%20Kavi%20Darbar%20Bremen%202013/SDA%20-%20Kavi%20Darbar%20Bremen%202013%20-%201.jpg

   

ਹੋਰ ਪੜ੍ਹੋ  

http://sameydiawaaz.com/Kav%20Kiaari/SDA%20-%20Harjinder%20Singh%20Sandhu%20-%20Kavi%20Darbar%20Bremen%202013%20-%2020.09.2013%20-%2001.jpg


ਸਤਨਾਮ ਸਿੰਘ ਬੱਬਰ ਜਰਮਨੀ ਦੀ ਫੈਮਲੀ ਅਤੇ ਸਿੱਖ ਧਰਮ ਬਾਰੇ ਵਧੇਰੇ ਜਾਣਕਾਰੀ ਜਰਮਨ ਮੀਡੀਏ ਚ - 25.07.2013

http://sameydiawaaz.com/SDA%202013/KSTA%20-%20Serie%20-%20Religopn%20Gemeinschaften%20-%20Mit%20Origional%20Bilder.JPG


http://sameydiawaaz.com/Vishesh%20Sapliment/SDA%20-%20Na%20Merio%20Bachio%20Na%20-%2004.10.2013%20-%201.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/SDA%20-%20Pakistan%20Yatra%20-%20Kartarpur%20Sahib%20to%20Gurdwara%20Beri%20Sahib%20Sialkot%20-%2004.10.2013%20-%201%20-%20Titel.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/Khalistan%20Di%20Manzil%20Val.....%2030.08.2013/SDA%20-%20Khalistan%20Di%20Manzil%20Vall.....%20-%2030.08.2013.jpg

ਕ੍ਰਿਪਾ ਕਰਕੇ ਇਸ ਤਸਵੀਰ ਨੂੰ ਕਲਿੱਕ ਕਰੋ, ਅੰਦਰ ਇੱਕ ਕਹਾਣੀ ਹੈ ।

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005002866
ਅੱਜ
ਇਸ ਮਹੀਨੇ
1624
47085

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.144.16.135
   

ਮੁੱਖ ਪੰਨਾ

11 ਜੂਨ 2017

ਸ਼੍ਰੋਮਣੀ ਕਮੇਟੀ ਨੇ ‘ਪੰਥ ਨੂੰ ਖ਼ਤਰੇ’ ਦਾ ਰਾਗ ਅਲਾਪਿਆ

ਅੰਮ੍ਰਿਤਧਾਰੀ ਬੱਚਿਆਂ ਨੂੰ ਪਾਰਕ ਵਿੱਚ ਜਾਣ ਤੋਂ ਰੋਕਣ ਦੀ ਨਿਖੇਧੀ

http://sameydiawaaz.com/Archive%20News/%5B2017%5D/06/11.06.2017%20-%2001.jpg

ਪਟਿਆਲਾ, 10 ਜੂਨ :- ਸ਼੍ਰੋਮਣੀ ਅਕਾਲੀ ਦਲ ਮਗਰੋਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸਾਰੇ ਮੈਂਬਰ ਅਕਾਲੀ ਦਲ ਵਲੋਂ 12 ਜੂਨ ਨੂੰ ਕੈਪਟਨ ਸਰਕਾਰ ਵਿਰੁੱਧ ਉਲੀਕੇ ਧਰਨੇ ਦੇਣ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ।

ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਿੱਖ ਪੰਥ ਖ਼ਿਲਾਫ਼ ਫ਼ੈਸਲੇ ਲੈ ਰਹੀ ਹੈ, ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਵਿੱਚ ਦਿੱਤੇ ਜਾ ਰਹੇ ਧਰਨਿਆਂ ’ਚ ਸ਼ਮੂਲੀਅਤ ਕਰੇਗੀ । ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਰਾਜ ਵਿੱਚ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਕਾਂਗਰਸੀ ਕਬਜ਼ੇ ਕਰ ਰਹੇ ਹਨ ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖਕੇ ਮੰਗ ਕੀਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੁਆਲੇ ਲਾਈਆਂ ਸਕਰੀਨਾਂ ’ਤੇ ਗੁਰਬਾਣੀ ਕੀਰਤਨ ਚੱਲਦਾ ਹੈ ਪਰ ਉਥੇ ਹੁਣ ਕੁਝ ਸ਼ਰਾਰਤੀ ਅਨਸਰ ਨਸ਼ਿਆਂ ਦੀ ਇਸ਼ਤਿਹਾਰਬਾਜ਼ੀ ਕਰ ਰਹੇ ਹਨ । ਸ੍ਰੀ ਬਡੂੰਗਰ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦੇ ਸਬੰਧਾਂ ਨੂੰ ਲੀਹ ’ਤੇ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲ ਕਰੇਗੀ ਅਤੇ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਥਾ ਭੇਜਣ ਵਾਸਤੇ ਭਾਰਤ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ । ਇਸ ਸਬੰਧੀ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ।

ਬਰਤਾਨੀਆ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਉੱਠ ਰਹੇ ਸਵਾਲਾਂ ਸਬੰਧੀ ਕਮੇਟੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਰਾਬਤਾ ਕੀਤਾ ਹੈ । ਸ੍ਰ: ਬਡੂੰਗਰ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਭੇਜਕੇ ਆਖਿਆ ਹੈ ਕਿ ਬਰਤਾਨੀਆ ਸਰਕਾਰ ਨਾਲ ਰਾਬਤਾ ਕਰਕੇ ਉਥੋਂ ਦੇ ਸਿੱਖਾਂ ਨੂੰ ਰਾਹਤ ਦਿਵਾਈ ਜਾਵੇ ।

ਜ਼ਿਕਰਯੋਗ ਹੈ ਕਿ ਸਾਬਕਾ ਅਕਾਲੀ - ਭਾਜਪਾ ਸਰਕਾਰ ਵੇਲੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਬਹਿਬਲ ਕਲਾਂ ਵਿਖੇ ਧਰਨਾ ਦੇ ਰਹੀ ਸੰਗਤ ’ਤੇ ਪੁਲੀਸ ਨੇ ਗੋਲੀਆਂ ਚਲਾ ਕੇ ਦੋ ਨੌਜਵਾਨਾਂ ਨੂੰ ਮਾਰ ਦਿੱਤਾ ਸੀ ਪਰ ਉਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਪੰਥ ਨੂੰ ਖ਼ਤਰੇ’ ਸਬੰਧੀ ਕੁਝ ਨਹੀਂ ਕਿਹਾ ਸੀ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਬਰਤਾਨੀਆ ਵਿੱਚ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਕ੍ਰਿਪਾਨ ਪਾ ਕੇ ਥੀਮ ਪਾਰਕ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ੍ਹ ਉਤਾਰਨ ਲਈ ਕਹਿਣਾ ਮੰਦਭਾਗਾ ਹੈ । ਉਨ੍ਹਾਂ ਕਿਹਾ ਕਿ ਪਾਰਕ ਵਿੱਚ ਜਾਣ ਤੋਂ ਰੋਕੇ ਜਾਣ ਵਾਲੇ ਅੰਮ੍ਰਿਤਧਾਰੀ ਪਰਿਵਾਰ ਦਾ ਮੁਖੀ ਅਧਿਆਪਕ ਹੈ । ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਜਾਣ ਦੀ ਇਜਾਜ਼ਤ ਹੈ ਤਾਂ ਇੱਕ ਥੀਮ ਪਾਰਕ ਦੇ ਪ੍ਰਬੰਧਕ ਇਸ ਉਪਰ ਪਾਬੰਦੀ ਕਿਵੇਂ ਲਾ ਸਕਦੇ ਹਨ । ਪ੍ਰੋ: ਬਡੂੰਗਰ ਨੇ ਭਾਰਤ ਦੀ ਵਿਦੇਸ਼ ਮੰਤਰੀ ਅਤੇ ਭਾਰਤ ਸਥਿਤ ਬਰਤਾਨਵੀ ਹਾਈ ਕਮਿਸ਼ਨ ਨੂੰ ਪੱਤਰ ਲਿਖਕੇ ਮੰਗ ਕੀਤੀ ਕਿ ਵਿਦੇਸ਼ਾਂ ਵਿੱਚ ਵੱਸਦੇ ਅੰਮ੍ਰਿਤਧਾਰੀ ਸਿੱਖ ਪਰਿਵਾਰਾਂ ਨੂੰ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਨਾ ਕੀਤਾ ਜਾਵੇ ।


ਭਾਗੀਵਾਂਦਰ ਕਾਂਡ: ਮਹਿਲਾ ਸਰਪੰਚ ਤੇ ਪੁੱਤਰਾਂ ਖ਼ਿਲਾਫ਼ ਕੇਸ ਦਰਜ

http://sameydiawaaz.com/Archive%20News/%5B2017%5D/06/11.06.2017%20-%2002.jpg

ਲਾਸ਼ ਲਿਜਾ ਰਹੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਰੋਕਦੀ ਹੋਈ ਪੁਲੀਸ

ਤਲਵੰਡੀ ਸਾਬੋ, 10 ਜੂਨ (ਜਗਜੀਤ ਸਿੰਘ ਸਿੱਧੂ) :- ਪਿੰਡ ਭਾਗੀਵਾਂਦਰ ਵਿੱਚ ਦੋ ਦਿਨ ਪਹਿਲਾਂ ਪਿੰਡ ਦੇ ਕੁਝ ਲੋਕਾਂ ਵਲੋਂ ਨਸ਼ਾ ਤਸਕਰੀ ਦੇ ਦੋਸ਼ ਲਾ ਕੇ ਲੱਤਾਂ ਬਾਹਾਂ ਵੱਢਕੇ ਇੱਕ ਨੌਜਵਾਨ ਨੂੰ ਮਾਰਨ ਦੇ ਮਾਮਲੇ ਵਿੱਚ ਪੁਲੀਸ ਵਲੋਂ ਮਹਿਲਾ ਸਰਪੰਚ ਤੇ ਉਸ ਦੇ ਦੋ ਪੁੱਤਰਾਂ ਸਮੇਤ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਨੌਜਵਾਨ ਦਾ ਸਸਕਾਰ ਕੀਤਾ ਗਿਆ । ਮੁਲਜ਼ਮਾਂ ਵਿੱਚ ਸਿਆਸੀ ਆਗੂ ਮਨਦੀਪ ਕੌਰ ਬਰਾੜ ਵੀ ਸ਼ਾਮਲ ਹੈ ।

ਜ਼ਿਕਰਯੋਗ ਹੈ ਕਿ ਕੱਲ੍ਹ ਪਰਿਵਾਰ ਨੇ ਵਿਨੋਦ ਕੁਮਾਰ ਉਰਫ਼ ਸੋਨੂੰ ਦਾ ਉਦੋਂ ਤੱਕ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਸੀ ਜਦੋਂ ਤੱਕ ਪੁਲੀਸ ਅਣਪਛਾਤੇ ਵਿਅਕਤੀਆਂ ਦੀ ਥਾਂ ‘ਸਿਆਸਤ ਨਾਲ ਸਬੰਧਤ’ ਅਸਲ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਹੀਂ ਕਰਦੀ । ਅੱਜ ਸਾਰਾ ਦਿਨ ਪੁਲੀਸ ਅਤੇ ਪੀੜਤ ਪਰਿਵਾਰ ਦਰਮਿਆਨ ਸਥਿਤੀ ਖਿੱਚੋਤਾਣ ਵਾਲੀ ਬਣੀ ਰਹੀ । ਸਥਿਤੀ ਉਦੋਂ ਤਣਾਅ ਵਾਲੀ ਬਣ ਗਈ ਜਦੋਂ ਪੀੜਤ ਪਰਿਵਾਰ ਤੇ ਰਿਸ਼ਤੇਦਾਰਾਂ ਨੇ ਲਾਸ਼ ਟਰਾਲੀ ਵਿੱਚ ਰੱਖਕੇ ਸ਼ਹਿਰ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ । ਇਸ ਤੋਂ ਬਾਅਦ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਸੋਨੂੰ ਦੀ ਲਾਸ਼ ਮੋਢਿਆਂ ’ਤੇ ਰੱਖਕੇ ਲਿਜਾਣ ਲੱਗੇ ਪਰ ਪੁਲੀਸ ਤੇ ਉਨ੍ਹਾਂ ਵਿਚਕਾਰ ਖਿੱਚ - ਧੂਹ ਹੋਈ ਅਤੇ ਲਾਸ਼ ਹੇਠਾਂ ਡਿੱਗ ਪਈ । ਪਰਿਵਾਰ ਵਾਲੇ ਇਨਸਾਫ਼ ਲਈ ਲਾਸ਼ ਕਿਸੇ ਜਨਤਕ ਥਾਂ ਰੱਖਕੇ ਧਰਨਾ ਦੇਣਾ ਚਾਹੁੰਦੇ ਸਨ । ਪੁਲੀਸ ਕਾਰਵਾਈ ਤੋਂ ਨਿਰਾਸ਼ ਸੋਨੂੰ ਦੀ ਇੱਕ ਭੈਣ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉੱਥੇ ਮੌਜੂਦ ਫੋਰਸ ਤੇ ਲੋਕਾਂ ਨੇ ਉਸ ਨੂੰ ਬਚਾਅ ਲਿਆ ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਿਨੋਦ ਉਰਫ ਸੋਨੂੰ ਪਿੰਡ ਭਾਗੀਵਾਂਦਰ ਦੀ ਸੱਥ ਵਿੱਚ ਪਲੀਸ ਨੇ ਵੱਢਿਆ ਟੁਕਿਆ ਚੁੱਕਿਆ ਸੀ । ਬਾਅਦ ਵਿੱਚ ਪਿੰਡ ਵਾਸੀਆਂ ਵਲੋਂ ਹਸਪਤਾਲ ਦਾ ਘਿਰਾਓ ਕੀਤੇ ਜਾਣ ਕਰਕੇ ਇਲਾਜ ਲਈ ਅੱਗੇ ਰੈਫਰ ਕੀਤੇ ਜਾਣ ਵਿੱਚ ਦੇਰੀ ਹੋਣ ਕਾਰਨ ਫ਼ਰੀਦਕੋਟ ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ ਸੀ । ਪੁਲੀਸ ਨੇ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਪਰਿਵਾਰ ਵਾਲੇ ਸੋਨੂੰ ਨੂੰ ਘਰੋਂ ‘ਅਗਵਾ’ ਕਰਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਪਿੰਡ ਭਾਗੀਵਾਂਦਰ ਦੀ ਮਹਿਲਾ ਸਰਪੰਚ ਦੇ ਪੁੱਤਰ ਅਮਰਿੰਦਰ ਸਿੰਘ ਰਾਜੂ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਸਨ । ਉਹ ਪੁਲੀਸ ’ਤੇ ਦੋਸ਼ ਲਾ ਰਹੇ ਸਨ ਕਿ ਅਮਰਿੰਦਰ ਰਾਜੂ ਸਿਆਸੀ ਆਗੂਆਂ ਦਾ ਖ਼ਾਸ ਬੰਦਾ ਹੈ, ਜਿਸ ਕਰਕੇ ਪੁਲੀਸ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਹੀ ਹੈ ।

ਅਖ਼ੀਰ ਪੁਲੀਸ ਨੇ ਕੇਸ ਦੀਆਂ ਧਾਰਾਵਾਂ ਵਿੱਚ ਵਾਧਾ ਕਰਦਿਆਂ ਪਿੰਡ ਦੀ ਮਹਿਲਾ ਸਰਪੰਚ ਚਰਨਜੀਤ ਕੌਰ, ਉਸ ਦੇ ਪੁੱਤਰ ਅਮਰਿੰਦਰ ਸਿੰਘ ਰਾਜੂ ਤੇ ਭਿੰਦਰ ਸਿੰਘ, ਪੂਰਨ ਸਿੰਘ, ਵੱਡਾ ਸਿੰਘ, ਦਰਸ਼ਨ ਸਿੰਘ ਉਰਫ ਮਿਸ਼ਰਾ, ਸਿਆਸੀ ਆਗੂ ਮਨਦੀਪ ਕੌਰ ਬਰਾੜ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਨਿੰਮਾ ਸਿੰਘ, ਹਰਪਾਲ ਸਿੰਘ, ਸੀਰਾ ਸਿੰਘ ਭੇਡਾਂ ਵਾਲਾ ਤੇ ਗੁਰਸੇਵਕ ਸਿੰਘ ਸਾਰੇ ਵਾਸੀਆਨ ਭਾਗੀਵਾਂਦਰ ਨੂੰ ਨਾਮਜ਼ਦ ਕੀਤਾ ਹੈ । ਦੋਸ਼ ਲਾਏ ਗਏ ਹਨ ਕਿ ਅਮਰਿੰਦਰ ਸਿੰਘ ਰਾਜੂ ਗੱਡੀ ਵਿੱਚ ਆਪਣੇ ਸਾਥੀਆਂ ਦੀ ਮਦਦ ਨਾਲ ਸੋਨੂੰ ਅਰੋੜਾ ਨੂੰ ਘਰੋਂ ਚੁੱਕ ਕੇ ਲੈ ਗਿਆ ਤੇ ਵੱਢਕੇ ਪਿੰਡ ਦੀ ਸੱਥ ਵਿੱਚ ਸੁੱਟ ਦਿੱਤਾ ।


ਇੱਕ ਹੋਰ ਨਵੀਂ ਦਮਦਮੀ ਟਕਸਾਲ ਪੈਦਾ ਹੋਈ

ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਭੋਏਂ ਭੂਰਾ

ਕੋਹਨਾ ਬਣਿਆ ਦਮਦਮੀ ਟਕਸਾਲ ਦਾ ਨਵਾਂ ਹੈਡ ਕੁਆਟਰ

ਬਾਦਲ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ

ਮੈਂਬਰ ਭਾਈ ਮਨਜੀਤ ਸਿੰਘ ਬਣੇ ਮੁਖ ਸੇਵਾਦਾਰ

http://sameydiawaaz.com/Archive%20News/%5B2017%5D/06/11.06.2017%20-%2003.jpg

ਅੰਮ੍ਰਿਤਸਰ, 10 ਜੂਨ (ਨਰਿੰਦਰ ਪਾਲ ਸਿੰਘ) .- ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਭੋਏਂ ਭੂਰਾ ਕੋਹਨਾ ਹੁਣ ਦਮਦਮੀ ਟਕਸਾਲ ਦੇ ਹੈਡ ਕੁਆਟਰ ਵਜੋਂ ਐਲਾਨ ਦਿੱਤੀ ਗਈ ਹੈ ਤੇ ਇਸ ਟਕਸਾਲ ਦੇ ਮੁਖ ਸੇਵਾਦਾਰ, ਸੰਤ ਜੀ ਦੇ ਸਪੁੱਤਰ ਅਤੇ ਬਾਦਲ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸ੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਬਣੇ ਹਨ । ਇਹ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਜੂਨ 1984 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜਾਂ ਨਾਲ ਜੂਝਦਿਆਂ ਸ਼ਹੀਦ ਹੋਣ ਵਾਲੇ ਸਿੰਘ - ਸਿੰਘਣੀਆਂ ਦੀ ਯਾਦ ਵਿੱਚ ਸਮਾਗਮ ਅਯੋਜਿਤ ਕੀਤਾ ਗਿਆ । ਤਰਨਤਾਰਨ ਜਿਲੇ ਦੇ ਪਿੰਡ ਭੂਰਾ ਕੋਹਨਾ ਸਥਿਤ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਬਕਾਇਦਾ ਲਗਾਏ ਗਏ ਸਮਾਗ ਦੀ ਜਾਣਕਾਰੀ ਦਿੰਦੇ ਬੋਰਡਾਂ ਵਿੱਚ ਅੰਕਿਤ ਕੀਤਾ ਗਿਆ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਖਾਲਸਾ ਦਰਬਾਰ ਭੂਰਾ ਕੋਹਨਾ ਅਤੇ ਟਕਸਾਲ ਦੇ ਇਸ ਹੈਡ ਕੁਆਟਰ ਦੇ ਮੁਖ ਸੇਵਾਦਾਰ ਵਜੋਂ ਭਾਈ ਮਨਜੀਤ ਸਿੰਘ ਦਾ ਨਾਮ ਦਰਸਾਇਆ ਗਿਆ ਹੈ ।

ਜਿਕਰਯੋਗ ਹੈ ਕਿ ਦਮਦਮੀ ਟਕਸਾਲ ਦੇ ਮੁੱਖੀ ਦੀ ਜਿੰਮੇਵਾਰੀ ਸੰਭਾਲਦਿਆਂ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ, ਪਿੰਡ ਭਿੰਡਰ ਕਲਾਂ (ਮੋਗਾ) ਦੀ ਬਜਾਏ ਅੰਮ੍ਰਿਤਸਰ ਹਰਿਗੋਬਿੰਦਪੁਰ ਮਾਰਗ ਸਥਿਤ ਮਹਿਤਾ ਵਿਖੇ ਆ ਟਿਕੇ ਸਨ ਅਤੇ ਇਹ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਜੋਂ ਜਾਣਿਆਂ ਜਾਣ ਲੱਗਾ ਤੇ ਟਕਸਾਲ ਦਾ ਨਾਮ ਜਥਾ ਭਿੰਡਰਾਂ ਮਹਿਤਾ ਹੋਇਆ । ਇਕ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਉਪ੍ਰੰਤ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੀ ਜਗਾਹ 1977 ਵਿੱਚ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਟਕਸਾਲ ਦੇ 14ਵੇਂ ਮੁਖੀ ਹੋਏ ਜੋ ਕਿ ਜੂਨ 1984 ਵਿੱਚ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ । ਉਨਾਂ ਉਪ੍ਰੰਤ ਦਸੰਬਰ 2004 ਤੀਕ ਬਾਬਾ ਠਾਕੁਰ ਸਿੰਘ ਨੇ ਮੁਖ ਸੇਵਾਦਾਰ ਵਜੋਂ ਸੇਵਾ ਨਿਭਾਈ ਤੇ ਉਨਾਂ ਦੇ ਅਕਾਲ ਚਲਾਣੇ ਉਪ੍ਰੰਤ ਸ਼੍ਰੋਮਣੀ ਕਮੇਟੀ ਵਲੋਂ ਦਸਤਾਰ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੇ ਭਤੀਜਾ ਬਾਬਾ ਰਾਮ ਸਿੰਘ ਨੂੰ ਦਿਤੀ ਗਈ ਸੀ ਤੇ ਟਕਸਾਲ ਦੇ ਸਿੰਘਾਂ ਵਲੋਂ ਬਾਬਾ ਹਰਨਾਮ ਸਿੰਘ ਖਾਲਸਾ ਨੂੰ । ਪਿਛਲੇ 12 - 13 ਸਾਲ ਤੋਂ ਬਾਬਾ ਰਾਮ ਸਿੰਘ ਸੰਗਰਾਵਾਂ ਵਿਖੇ ਤੇ ਬਾਬਾ ਹਰਨਾਮ ਸਿੰਘ ਮਹਿਤ ਵਿਖੇ ਦੋ ਵੱਖ - ਵੱਖ ਟਕਸਾਲ ਹੈਡ ਕੁਆਟਰਾਂ ਤੇ ਸ਼ਸ਼ੋਭਿਤ ਹਨ ।

ਜਿਕਰਯੋਗ ਤਾਂ ਹੈ ਕਿ ਭੂਰਾ ਕੋਹਨਾ ਸਿਰਫ ਸੰਤ ਗਿਆਨੀ ਕਰਤਾਰ ਸਿੰਘ ਹੁਰਾਂ ਦੀ ਜਨਮ ਭੋਏਂ ਹੈ, ਕਰਮ ਭੂਮੀ ਨਹੀ । ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਜੂਨ 1984 ਵਿੱਚ ਸ਼ਹੀਦੀ ਪਾਣ ਵਾਲੇ ਭਾਈ ਅਮਰੀਕ ਸਿੰਘ ਵੀ ਸੰਤ ਕਰਤਾਰ ਸਿੰਘ ਖਾਲਸਾ ਦੇ ਸਪੁਤਰ ਹਨ ।


ਝੀਂਡਾ ਵਲੋਂ ਜਨਤਾ ਅਕਾਲੀ ਦਲ ਕਾਇਮ

http://sameydiawaaz.com/Archive%20News/%5B2017%5D/06/11.06.2017%20-%2004.jpg

ਜਗਦੀਸ਼ ਸਿੰਘ ਝੀਂਡਾ ਜਨਤਾ ਅਕਾਲੀ ਦਲ ਦਾ ਐਲਾਨ ਕਰਦੇ ਹੋਏ

ਅੰਮ੍ਰਿਤਸਰ, 10 ਜੂਨ (ਸੁਨੀਲ) :- ਹਰਿਆਣਾ ਦੇ ਅਕਾਲੀ ਆਗੂ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਅਕਾਲ ਤਖ਼ਤ  ਵਿਖੇ ਸਾਥੀਆਂ ਸਮੇਤ ਅਰਦਾਸ ਕੀਤੀ ਅਤੇ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਝੀਂਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੌਮੀ ਪਾਰਟੀ ਹੋਵੇਗੀ ਅਤੇ ਦੇਸ਼ ਦੇ ਵੱਖ - ਵੱਖ ਰਾਜਾਂ ਵਿਚ ਪਾਰਟੀ ਦੇ ਯੂਨਿਟ ਬਣਾਏ ਜਾਣਗੇ । ਉਨ੍ਹਾਂ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਲੜੇਗੀ, ਜਿਸ ਦੀ ਸ਼ੁਰੂਆਤ 2017 ਦੀਆਂ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਹੋਵੇਗੀ । ਉਨ੍ਹਾਂ ਕਿਹਾ ਕਿ ਇਹ ਪਹਿਲਾ ਅਕਾਲੀ ਦਲ ਹੈ, ਜਿਸ ਦਾ ਐਲਾਨ ਅਕਾਲ ਤਖ਼ਤ ਵਿਖੇ ਅਰਦਾਸ ਕਰਕੇ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਜਨਤਾ ਦਾ ਬਣਾਇਆ ਹੈ ਅਤੇ ਜਨਤਾ ਲਈ ਹੀ ਕੰਮ ਕਰੇਗਾ ਅਤੇ ਅਕਾਲ ਤਖ਼ਤ ਤੋਂ ਸੇਧ ਲਏਗਾ ।

ਉਨ੍ਹਾਂ ਕਿਹਾ ਕਿ ਫਿਲਹਾਲ ਉਹ ਜਨਤਾ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ ਪਰ ਜਨਤਾ ਅਕਾਲੀ ਦਲ ਦਾ ਢਾਂਚਾ ਬਣਾ ਕੇ 1 ਅਗਸਤ ਦੀ ਮੀਟਿੰਗ ਵਿਚ ਵਿਚਾਰ ਚਰਚਾ ਕਰਨ ਉਪਰੰਤ ਸਰਬਸੰਮਤੀ ਨਾਲ ਜੋ ਫੈਸਲਾ ਹੋਵੇਗਾ, ਉਸ ਮੁਤਾਬਕ ਸਿਰਫ ਇਕ ਅਹੁਦੇ ‘ਤੇ ਹੀ ਬਿਰਾਜਮਾਨ ਰਹਿਣਗੇ ।

ਉਨ੍ਹਾਂ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਸ਼ਹੀਦ ਹੋਏ 6 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ । ਅਕਾਲ ਤਖ਼ਤ ਦੇ ਜਥੇਦਾਰਾਂ ਦੀ ਮਾਨਤਾ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅਕਾਲ ਤਖ਼ਤ ’ਤੇ ਸਰਕਾਰੀ ਜਥੇਦਾਰ ਕਾਬਜ਼ ਹਨ, ਜਦੋਂਕਿ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਸਮਾਜਿਕ ਜਥੇਦਾਰ ਹਨ । ਪੰਜਾਬ ਦੇ ਪਾਣੀਆਂ ਦੇ ਮਸਲੇ ਬਾਰੇ ਸ੍ਰ: ਝੀਂਡਾ ਨੇ ਕਿਹਾ ਕਿ ਇਹ ਦੋ ਭਰਾਵਾਂ ਦਾ ਮਾਮਲਾ ਹੈ ਜੋ ਮਿਲ ਬੈਠਕੇ ਹੱਲ ਕਰਾਇਆ ਜਾਵੇਗਾ ।

ਹੋਰਨਾਂ ਤੋਂ ਇਲਾਵਾ ਸਰਪ੍ਰਸਤ ਅਵਤਾਰ ਸਿੰਘ, ਸਕੱਤਰ ਜਨਰਲ ਜੋਗਾ ਸਿੰਘ ਯਮੁਨਾਨਗਰ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਨਰੂਲਾ, ਖਜ਼ਾਨਚੀ ਅਮਨਦੀਪ ਸਿੰਘ ਗਿੱਲ ਕਰਨਾਲ, ਹਰਿਆਣਾ ਪ੍ਰਧਾਨ ਅੰਗਰੇਜ਼ ਸਿੰਘ ਵੜੈਚ, ਸੀਨੀਅਰ ਉਪ ਪ੍ਰਧਾਨ ਰਣਜੀਤ ਸਿੰਘ ਆਦਿ ਹਾਜ਼ਰ ਸਨ ।


ਆਮ ਆਦਮੀ ਅਤੇ ਕਾਂਗਰਸੀ ਵਰਕਰਾਂ ਨਾਲ ਵਿਤਕਰਾ

ਬਰਦਾਸ਼ਤ ਨਹੀਂ ਹੋਵੇਗਾ : ਜਾਖੜ

http://sameydiawaaz.com/Archive%20News/%5B2017%5D/06/11.06.2017%20-%2005.jpg

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਸੈਲਫੀਆਂ

ਲੈਂਣ ਲਈ ਧੱਕਾ - ਮੁੱਕੀ ਹੁੰਦੇ ਕਾਂਗਰਸੀ ਆਗੂ ਤੇ ਵਰਕਰ

ਲੁਧਿਆਣਾ, 10 ਜੂਨ (ਸਤਵਿੰਦਰ ਬਸਰਾ, ਹਿਮਾਂਸ਼ੂ ਮਹਾਜਨ) :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਆਉਂਦੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਲੁਧਿਆਣਾ ਦਾ ਦੌਰਾ ਕੀਤਾ ਅਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਮੁਸ਼ਕਿਲਾਂ ਸੁਣੀਆਂ । ਉਹ ਗੁਰੂ ਨਾਨਕ ਦੇਵ ਭਵਨ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ ।

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਆਏ ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਗਿਆ ਇੱਕ - ਇੱਕ ਵਾਅਦਾ ਪੂਰਾ ਕੀਤਾ ਜਾਵੇਗਾ । ਸਭ ਤੋਂ ਪਹਿਲਾਂ ਪੰਜਾਬ ਦੇ ਮੱਥੇ ’ਤੇ ਨਸ਼ੇੜੀ ਹੋਣ ਦਾ ਲੱਗਿਆ ਹੋਇਆ ਕਲੰਕ ਲਾਹੁਣ ਲਈ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ । ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ  ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਸ੍ਰੀ ਜਾਖੜ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ । ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦੀ ਉੱਚ ਅਫਸਰਾਂ ਵਲੋਂ ਕੋਈ ਸੁਣਵਾਈ ਨਾ ਹੋਣ ਦੀਆਂ ਮਿਲੀਆਂ ਸ਼ਿਕਾਇਤਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ੍ਰੀ ਜਾਖੜ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਕਿਸੇ ਵੀ ਆਮ ਨਾਗਰਿਕ ਅਤੇ ਕਾਂਗਰਸੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉੱਚ ਅਧਿਕਾਰੀਆਂ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਸੂਬੇ ਵਿੱਚ ਅਕਾਲੀ - ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਹੈ ਅਤੇ ਜੇਕਰ ਉਨ੍ਹਾਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸਖ਼ਤ ਐਕਸ਼ਨ ਵੀ ਲਿਆ ਜਾ ਸਕਦਾ ਹੈ । ਉਨ੍ਹਾਂ ਵਰਕਰਾਂ ਨੂੰ ਨਗਰ ਨਿਗਮ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸਣ ਦੀ ਅਪੀਲ ਕੀਤੀ ।

ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਕਰਜ਼ਾ ਮੁਆਫੀ ’ਤੇ ਗੰਭੀਰਤਾ ਨਾਲ ਕੰਮ ਹੋ ਰਿਹਾ ਹੈ । ਇਸ ਤੋਂ ਪਹਿਲਾਂ ਜ਼ਿਲ੍ਹਾ ਲੁਧਿਆਣਾ ਕਾਂਗਰਸ (ਦਿਹਾਤੀ) ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਜਿਲ੍ਹੇ ਵਿੱਚ ਪਾਰਟੀ ਦੀਆਂ ਚੱਲ ਰਹੀਆਂ ਸਰਗਰਮੀਆਂ ਤੋਂ ਜਾਣੂ ਕਰਵਾਇਆ । ਇਸ ਮੌਕੇ ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਭਾਰਤ ਭੂਸ਼ਨ ਆਸ਼ੂ, ਕੁਲਦੀਪ ਸਿੰਘ ਵੈਦ ਤੇ ਸੰਜੇ ਤਲਵਾੜ (ਸਾਰੇ ਵਿਧਾਇਕ) ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਆਦਿ ਵੀ ਹਾਜ਼ਰ ਸਨ ।

ਇਸੇ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਨੇ ਲੁਧਿਆਣਾ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਸਵਾਗਤ ਕਰਕੇ ਉਨ੍ਹਾਂ ਨੂੰ ਯੂਥ ਕਾਂਗਰਸ ਵਲੋਂ ਲੁਧਿਆਣਾ ’ਚ ਸਮੇਂ - ਸਮੇਂ ’ਤੇ ਪਾਰਟੀ ਦੀ ਬਿਹਤਰੀ ਅਤੇ ਜਨਹਿਤ ਲਈ ਕੀਤੇ ਕਾਰਜਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ । ਇਸ ਮੌਕੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ  ਬਿੱਟੂ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਭਾਰਤ ਭੂਸ਼ਨ ਆਸ਼ੂ, ਵਿਧਾਇਕ ਸੰਜੈ ਤਲਵਾੜ ਅਤੇ ਸੰਨੀ ਭੱਲਾ ਵੀ ਮੌਜੂਦ ਸਨ । ਇਸ ਦੌਰਾਨ ਰਾਜੀਵ ਰਾਜਾ ਵਲੋਂ ਨਗਰ ਨਿਗਮ ਚੋਣਾਂ ਵਿੱਚ ਮਿਹਨਤਕਸ਼ ਯੂਥ ਕਾਂਗਰਸੀ ਵਰਕਰਾਂ ਨੂੰ ਬਤੌਰ ਉਮੀਦਵਾਰ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰਨ ’ਤੇ ਸ੍ਰੀ ਜਾਖੜ ਨੇ ਰਾਜੀਵ ਰਾਜਾ ਦੀ ਪਿੱਠ ਥਾਪੜਦਿਆਂ ਯੂਥ ਕਾਂਗਰਸ ਦੇ ਕਾਰਜਾਂ ਦੀ ਸ਼ਲਾਘਾ ਕੀਤੀ ।


ਅਮਰੀਕੀ ਸਿੱਖ ਉਤੇ ਨਸਲੀ ਟਿੱਪਣੀ

http://sameydiawaaz.com/Archive%20News/%5B2017%5D/06/11.06.2017%20-%2006.jpg

ਨਿਊਯਾਰਕ, 10 ਜੂਨ :- ਅਮਰੀਕਾ ਵਿੱਚ ਸਿੱਖ ਨਾਲ ਨਸਲੀ ਵਿਤਕਰੇ ਦੀ ਤਾਜ਼ਾ ਘਟਨਾ ਵਿੱਚ ਨਿਊਯਾਰਕ ਯੂਨੀਵਰਸਿਟੀ ਵਿੱਚ ਪੋਸਟ ਡਾਕਟਰੇਟ ਫੈਲੋ ਅਮਰੀਕੀ ਸਿੱਖ ਨੂੰ ਇਕ ਅੱਲੜ ਨੇ ‘ਓਸਾਮਾ’ ਸੱਦਿਆ ।

ਨਿਊਯਾਰਕ ਯੂਨੀਵਰਸਿਟੀ ਦੇ ‘ਸੈਂਟਰ ਫਾਰ ਰਿਲੀਜਨ ਤੇ ਮੀਡੀਆ’ ਦੇ ਪੋਸਟ ਡਾਕਟਰੇਟ ਫੈਲੋ ਅਤੇ ਸਿੱਖਾਂ ਦੇ ਅਧਿਕਾਰਾਂ ਲਈ ਲੜਨ ਵਾਲੀ ਜਥੇਬੰਦੀ ‘ਸਿੱਖ ਕੁਲੀਸ਼ਨ’ ਦੇ ਸੀਨੀਅਰ ਰਿਲੀਜਨ ਫੈਲੋ ਸਿਮਰਨਜੀਤ ਸਿੰਘ ਨੇ ਐਨਬੀਸੀ ਨਿਊਜ਼ ਉਤੇ ਲਿਖੇ ਲੇਖ ਵਿੱਚ ਇਸ ਘਟਨਾ ਦਾ ਜ਼ਿਕਰ ਕੀਤਾ । ਉਸ ਨੇ ਲਿਖਿਆ ਕਿ ਵੀਰਵਾਰ ਨੂੰ ਉਹ ਜਦੋਂ ਸ਼ਹਿਰ ਵਿੱਚ ਹਡਸਨ ਦਰਿਆ ਦੇ ਨਾਲ - ਨਾਲ ਆਪਣੇ ਦਫ਼ਤਰ ਤੋਂ ਘਰ ਵੱਲ ਜਾ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ‘ਓਸਾਮਾ, ਓਸਾਮਾ’ ਸੱਦਿਆ । ਭਾਵੇਂ ਉਸ ਨੇ ਕੰਨਾਂ ਉਤੇ ਹੈੱਡਫੋਨ ਲਾਏ ਹੋਏ ਸਨ ਪਰ ਫਿਰ ਵੀ ਉਸ ਨੂੰ ਇਹ ਰੌਲਾ ਸਪੱਸ਼ਟ ਸੁਣਾਈ ਦਿੱਤਾ ।

Merken

   

ਹੋਰ ਲਿਖਤਾਂ ਪੜ੍ਹਣ ਲਈ ਹੇਠਾਂ ਕਲਿੱਕ ਕਰੋ

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

http://sameydiawaaz.com/SDA%20-%20New%20Menu%20Bar/SDA%20-%2027.jpg

   
© 2001 - 2012 Samey Di Awaaz