ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Jun 2018
Mo Tu We Th Fr Sa Su
28 29 30 31 1 2 3
4 5 6 7 8 9 10
11 12 13 14 15 16 17
18 19 20 21 22 23 24
25 26 27 28 29 30 1
   

http://sameydiawaaz.com/SDA%20-%20New%20Menu%20Bar/SDA%20-%2011.JPG

http://sameydiawaaz.com/SDA%20-%20New%20Menu%20Bar/SDA%20-%2012.JPG

http://sameydiawaaz.com/SDA%20-%20New%20Menu%20Bar/SDA%20-%2013.JPG

Merken

   
   

 http://sameydiawaaz.com/SDA%20-%20New%20Menu%20Bar/SDA%20-%2002.JPG

http://sameydiawaaz.com/Books/Book%20-%20Nikiya%20Jindan%20Wadey%20Sakey/Nikiya%20Jindan%20Wadey%20Sakey%20-%20Front%20I.JPG

ਨਿੱਕੀਆਂ ਜਿੰਦਾਂ - ਵੱਡਾ ਸਾਕਾ

ਦਸਮ ਪਿਤਾ ਪ੍ਰਵਾਰ ਦਾ ਨਿਸ਼ਕਾਮ ਸੇਵਕ ਬਾਬਾ ਮੋਤੀ ਰਾਮ ਮਹਿਰਾ ਜੀ

ਭੰਗਾਣੀ ਦਾ ਯੁੱਧ

ਸਾਕਾ ਚਮਕੌਰ ਸਾਹਿਬ

http://sameydiawaaz.com/SDA%202013/Sikh%20History/Wadda%20Ghalughara%20(Great%20Holocaust).jpg

ਵੱਡਾ ਘੱਲੂਘਾਰਾ

http://sameydiawaaz.com/SDA%202013/Sikh%20History/Sham%20Singh%20Atari.jpg

ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ

http://sameydiawaaz.com/SDA%202013/Sikh%20History/Jassa-Singh-Ramgarhia.jpg

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ

http://sameydiawaaz.com/SDA%202013/Sikh%20History/SDA%20-%20Anjujit%20Sharma%20-%20Gadri%20Baba%20Kabul%20Singh%20Ji%20Uddapadd%20-%20Titel.jpg

ਗਦਰੀ ਬਾਬਾ ਕਾਬਲ ਸਿੰਘ ਉੜਾਪੜ

   

http://sameydiawaaz.com/SDA%20-%20New%20Menu%20Bar/SDA%20-%2003.JPG

ਜਨਰਲ ਭਾਈ ਲਾਭ ਸਿੰਘ ਜੀ ਪੰਜਵੜ੍ਹ

ਸ਼ਹੀਦ ਭਾਈ ਰਛਪਾਲ ਸਿੰਘ ਜੀ ਛੰਦਡ਼ਾ

ਸ਼ਹੀਦ ਭਾਈ ਸੁਖਦੇਵ ਸਿੰਘ ਜੀ ਬੱਬਰ

ਸ਼ਹੀਦ ਭਾਈ ਅਨੋਖ ਸਿੰਘ ਜੀ ਬੱਬਰ

ਸ਼ਹੀਦ ਭਾਈ ਅਵਤਾਰ ਸਿੰਘ ਜੀ ਬ੍ਰਹਮਾ

ਸ਼ਹੀਦ ਭਾਈ ਜੁਗਰਾਜ ਸਿੰਘ ਜੀ ਤੂਫ਼ਾਨ

http://sameydiawaaz.com/SDA%202013/Sikh%20Martyrs/Sirdar-Jaswant-Singh-Khalra.jpg

ਸ਼ਹੀਦ ਸ੍ਰ: ਜਸਵੰਤ ਸਿੰਘ ਜੀ ਖਾਲੜਾ

   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

http://sameydiawaaz.com/SDA%20-%20New%20Menu%20Bar/SDA%20-%2005.JPG

   

http://sameydiawaaz.com/SDA%20-%20New%20Menu%20Bar/SDA%20-%2015.JPG

http://sameydiawaaz.com/Vishesh%20Sapliment/Sikh%20Phulwari/Titel%20-%20IV.jpg

   

http://sameydiawaaz.com/SDA%20-%20New%20Menu%20Bar/SDA%20-%2007.JPG

http://sameydiawaaz.com/SDA%202013/Vishesh%20Sapliment%20-%20Gurpurb%20Special%20Sapliment%2028.11.07/Vishesh%20Sapliment%20-%20Gurpurb%20Special%20Sapliment%2028.11.07%20-%2001.jpg

   

http://sameydiawaaz.com/SDA%20-%20New%20Menu%20Bar/SDA%20-%2006.JPG

http://sameydiawaaz.com/Vishesh%20Sapliment/Gurdwara%20Panja%20Sahib%2014.04.2014/SDA%20-%20Vaisakhi%20Wishes%202014%20-%2013.04.2014%20%28Titel%29.jpg

   

http://sameydiawaaz.com/SDA%20-%20New%20Menu%20Bar/SDA%20-%2009.JPG

http://sameydiawaaz.com/Vishesh%20Sapliment/Pakistan%20Programe%201999/SDA%20-%20Pakistan%20Gurdwara%20Yatra%20-%20Part%202%20-%2029.08.2013.jpg

   

http://sameydiawaaz.com/SDA%20-%20New%20Menu%20Bar/SDA%20-%2008.JPG

http://sameydiawaaz.com/Photos/07.09.2013%20-%20Teeyan%20Shahr%20Cologne%20Diyan%202013/SDA%20-%20Teeyan%20Sahar%20Klon%20Diyan%20-%202013%20-%202.jpg

http://sameydiawaaz.com/Archive%20News/%5B2013%5D/09/SDA%20-%20Punjabi%20Sath%20Germany%20Kavi%20Drabar%20Bremen%20-%20Report%2019.09.2013%20-%2001.jpg

http://sameydiawaaz.com/Photos/14.09.2013%20-%20Kavi%20Darbar%20Bremen%202013/SDA%20-%20Kavi%20Darbar%20Bremen%202013%20-%201.jpg

   

ਹੋਰ ਪੜ੍ਹੋ  

http://sameydiawaaz.com/Kav%20Kiaari/SDA%20-%20Harjinder%20Singh%20Sandhu%20-%20Kavi%20Darbar%20Bremen%202013%20-%2020.09.2013%20-%2001.jpg


ਸਤਨਾਮ ਸਿੰਘ ਬੱਬਰ ਜਰਮਨੀ ਦੀ ਫੈਮਲੀ ਅਤੇ ਸਿੱਖ ਧਰਮ ਬਾਰੇ ਵਧੇਰੇ ਜਾਣਕਾਰੀ ਜਰਮਨ ਮੀਡੀਏ ਚ - 25.07.2013

http://sameydiawaaz.com/SDA%202013/KSTA%20-%20Serie%20-%20Religopn%20Gemeinschaften%20-%20Mit%20Origional%20Bilder.JPG


http://sameydiawaaz.com/Vishesh%20Sapliment/SDA%20-%20Na%20Merio%20Bachio%20Na%20-%2004.10.2013%20-%201.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/SDA%20-%20Pakistan%20Yatra%20-%20Kartarpur%20Sahib%20to%20Gurdwara%20Beri%20Sahib%20Sialkot%20-%2004.10.2013%20-%201%20-%20Titel.jpg

http://sameydiawaaz.com/SDA%20-%20Read%20Again%20I.jpg


http://sameydiawaaz.com/Vishesh%20Sapliment/Khalistan%20Di%20Manzil%20Val.....%2030.08.2013/SDA%20-%20Khalistan%20Di%20Manzil%20Vall.....%20-%2030.08.2013.jpg

ਕ੍ਰਿਪਾ ਕਰਕੇ ਇਸ ਤਸਵੀਰ ਨੂੰ ਕਲਿੱਕ ਕਰੋ, ਅੰਦਰ ਇੱਕ ਕਹਾਣੀ ਹੈ ।

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005002866
ਅੱਜ
ਇਸ ਮਹੀਨੇ
1624
47085

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.144.16.135
   

ਮੁੱਖ ਪੰਨਾ

14 ਜੂਨ 2017

ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਸ੍ਰੀ ਅਕਾਲ

ਤਖਤ ਸਾਹਿਬ ਜੀ ਤੋਂ 15 ਮੈਂਬਰੀ ਕਮੇਟੀ ਦਾ ਐਲਾਨ

ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ

ਨੀਲਧਾਰੀ ਸੰਪਰਦਾ ਦੇ ਮੁਖੀ ਦਾ ਮੁਆਫ਼ੀਨਾਮਾ ਮੁੜ ਪ੍ਰਵਾਨ

http://sameydiawaaz.com/Archive%20News/%5B2017%5D/06/14.06.2017%20-%2001.jpg

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ੲਿੱਕ ਝਲਕ

ਅੰਮ੍ਰਿਤਸਰ, 13 ਜੂਨ :- ਹਰਿਦੁਆਰ ਸਥਿਤ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਵਾਸਤੇ ਸੰਘਰਸ਼ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਪੰਦਰਾਂ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ । ਇਹ ਫ਼ੈਸਲਾ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਲਿਆ ਗਿਆ । ਇਸ ਦੌਰਾਨ ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਨਾਮ ਸਿੰਘ ਪਿਪਲੀਵਾਲੇ ਨੂੰ ਕਥਾ ਦੌਰਾਨ ਇਤਰਾਜ਼ਯੋਗ ਸ਼ਬਦ ਵਰਤਣ ਦੇ ਮਾਮਲੇ ਵਿੱਚ ਅੱਜ ਨਿੱਜੀ ਤੌਰ ‘ਤੇ ਹਾਜ਼ਰ ਹੋਣ ਮਗਰੋਂ ਮੁਆਫ਼ੀ ਦੇ ਦਿੱਤੀ ਗਈ ਹੈ ।

ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਦੇ ਮੁਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ ।

ਇਕੱਤਰਤਾ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗਿਆਨ ਗੋਦੜੀ ਦੀ ਪੁਰਾਣੀ ਥਾਂ ‘ਤੇ ਸਥਾਪਨਾ ਲਈ ਪੰਦਰਾਂ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਇਸ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰੇਗੀ ਅਤੇ ਸੰਘਰਸ਼ ਨੂੰ ਅਗਾਂਹ ਤੋਰੇਗੀ । ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁਖੀ, ਨਿਰਮਲੇ ਸੰਪਰਦਾ ਦੇ ਮੁਖੀ, ਉਦਾਸੀ ਸੰਪਰਦਾ ਦੇ ਮੁਖੀ, ਨੀਲਧਾਰੀ ਸੰਪਰਦਾ ਪਿਪਲੀ ਦੇ ਮੁਖੀ, ਸੇਵਾ ਪੰਥੀ ਸੰਪਰਦਾ ਦੇ ਮੁਖੀ, ਨਾਨਕਸਰ ਸੰਪਰਦਾ ਤੇ ਕਾਰ ਸੇਵਾ ਸੰਪਰਦਾ ਦੇ ਮੁਖੀ, ਸਿੱਖ ਮਿਸ਼ਨਰੀ ਕਾਲਜ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ । ਇਸ ਕਮੇਟੀ ਦਾ ਕਨਵੀਨਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ ਨੂੰ ਬਣਾਇਆ ਗਿਆ ਹੈ ।

ਇਸ ਦੌਰਾਨ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇੱਕ ਵਾਰ ਮੁੜ ਨੀਲਧਾਰੀ ਸੰਪਰਦਾ ਪਿਪਲੀ ਦੇ ਮੁਖੀ ਬਾਬਾ ਸਤਨਾਮ ਸਿੰਘ ਦਾ ਮਾਫੀਨਾਮਾ ਪ੍ਰਵਾਨ ਕੀਤਾ ਗਿਆ ਹੈ ਪਰ ਅੱਜ ਉਹ ਨਿੱਜੀ ਤੌਰ ‘ਤੇ ਹਾਜ਼ਰ ਹੋਏ ਸਨ । ਇਸ ਤੋਂ ਪਹਿਲਾਂ 4 ਅਪ੍ਰੈਲ ਦੀ ਇਕੱਤਰਤਾ ਵਿੱਚ ਵੀ ਬਾਬਾ ਸਤਨਾਮ ਸਿੰਘ ਦਾ ਮਾਫੀਨਾਮਾ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਦੋਂ ਉਹ ਖੁਦ ਹਾਜ਼ਰ ਨਹੀਂ ਹੋਏ ਸਨ, ਜਿਸ ਦਾ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਵਿਰੋਧ ਕੀਤਾ ਸੀ । ਇਸੇ ਕਾਰਨ ਅੱਜ ਇਸ ਮਾਮਲੇ ਨੂੰ ਮੁੜ ਵਿਚਾਰਿਆ ਗਿਆ ਹੈ ।


‘ਬਡੂੰਗਰ ਨੂੰ ਰਹਿਣਾ ਚਾਹੀਦਾ ਸੀ ਅਕਾਲੀ ਧਰਨੇ ਤੋਂ ਦੂਰ’

http://sameydiawaaz.com/Archive%20News/%5B2017%5D/06/14.06.2017%20-%2002.jpg

ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੂਨ (ਜਗਤਾਰ ਸਿੰਘ ਲਾਂਬਾ, ਵਿਸ਼ਾਲ ਕੁਮਾਰ) :- ਸਿਆਸੀ ਪਾਰਟੀ ਵਲੋਂ ਉਲੀਕੇ ਧਰਨਿਆਂ ਵਿਚ ਸ਼੍ਰੋਮਣੀ ਕਮੇਟੀ ਦੀ ਸ਼ਮੂਲੀਅਤ ਦੇ ਹੋ ਰਹੇ ਵਿਰੋਧ ‘ਤੇ ਅੱਜ ਉਸ ਵੇਲੇ ਪੰਥਕ ਮੋਹਰ ਵੀ ਲੱਗ ਗਈ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਨਿੱਜੀ ਰਾਏ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇਨ੍ਹਾਂ ਸਿਆਸੀ ਧਰਨਿਆਂ ਵਿਚ ਸ਼ਮੂਲੀਅਤ ਨਹੀਂ ਕਰਨੀ ਚਾਹੀਦੀ ।

ਅੱਜ ਇਥੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਮੇਂ ਇਸ ਮਾਮਲੇ ਸਬੰਧੀ ਜਦੋਂ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਇਸ ਸਬੰਧੀ ਜਵਾਬ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੀ ਦੇ ਸਕਦੇ ਹਨ । ਪਰ ਉਨ੍ਹਾਂ ਦੀ ਨਿੱਜੀ ਰਾਇ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਅਜਿਹੇ ਸਿਆਸੀ ਧਰਨਿਆਂ ਵਿਚ ਸ਼ਮੂਲੀਅਤ ਤੋਂ ਦੂਰ ਰਹਿਣਾ ਚਾਹੀਦਾ ਹੈ ।

ਇਸੇ ਮਾਮਲੇ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਧਰਨਿਆਂ ਵਿਚ ਸ਼ਾਮਲ ਹੋਣ ਦੀ ਸਖ਼ਤ ਅਲੋਚਨਾ ਕੀਤੀ ਹੈ । ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਨੁਮਾਇੰਦਗੀ ਨਹੀਂ ਕਰਦੀ ਸਗੋਂ ਇਹ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ । ਇਸ ਸੰਸਥਾ ਨੂੰ ਆਪਣੀ ਸਾਖ ਬਰਕਰਾਰ ਰੱਖਣੀ ਚਾਹੀਦੀ ਹੈ । ਉਨ੍ਹਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਆਖਿਆ ਕਿ ਜੇਕਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ਹੀ ਕਰਨੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ । ਉਨ੍ਹਾਂ ਆਖਿਆ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਧਰਨੇ, ਮੁਜ਼ਾਹਰਿਆਂ ਵਿਚ ਹਿੱਸਾ ਲੈਣਾ ਵਿਹਲਿਆਂ ਦਾ ਕੰਮ ਹੈ । ਉਨ੍ਹਾਂ ਵਿਅੰਗ ਕੀਤਾ ਕਿ ਕੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਹਲਿਆਂ ਦੀ ਜਮਾਤ ਹੈ । ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖ਼ਿਲਾਫ਼ ਦਿੱਤੇ ਗਏ ਧਰਨੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਅਕਾਲੀ ਧਰਨਿਆਂ ਵਿਚ ਸ਼ਾਮਲ ਹੋਵੇਗੀ । ਉਨ੍ਹਾਂ ਦੇ ਐਲਾਨ ਮਗਰੋਂ ਕੱਲ੍ਹ ਅਕਾਲੀ ਭਾਜਪਾ ਗਠਜੋੜ ਵਲੋਂ ਦਿੱਤੇ ਗਏ ਸਾਂਝੇ ਧਰਨਿਆਂ ਵਿਚ ਵੱਖ - ਵੱਖ ਥਾਵਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਵੀ ਸ਼ਾਮਲ ਹੋਏ ਸਨ ।


ਪਾਣੀਪਤ ਗੁਰਦੁਆਰਾ ਹਾਦਸਾ

ਤਿੰਨ ਹੋਰ ਲਾਸ਼ਾਂ ਮਿਲੀਆਂ, ਮ੍ਰਿਤਕਾਂ ਦੀ ਗਿਣਤੀ ਚਾਰ ਹੋਈ

ਮੁੱਖ ਮੰਤਰੀ ਨੇ ਕੀਤਾ ਮੁਆਵਜ਼ੇ ਦਾ ਐਲਾਨ

http://sameydiawaaz.com/Archive%20News/%5B2017%5D/06/14.06.2017%20-%2003.jpg

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੰਗਲਵਾਰ ਨੂੰ ਪਾਣੀਪਤ

ਵਿੱਚ ਗੁਰਦੁਆਰਾ ਹਾਦਸੇ ਦੇ ਪੀੜਤਾਂ ਨੂੰ ਦਿਲਾਸਾ ਦਿੰਦੇ ਹੋਏ

ਪਾਣੀਪਤ, 13 ਜੂਨ (ਸੁਰਿੰਦਰ ਸਿੰਘ ਸਾਂਗਵਾਨ) :- ਇੱਥੋਂ ਦੇ ਜੀਟੀ ਰੋਡ ਸਥਿਤ ਗੁਰਦੁਆਰਾ ਗੁਰੂ ਸਿੰਘ ਸਭਾ ਪਹਿਲੀ ਪਾਤਸ਼ਾਹੀ ’ਚ ਬੀਤੀ ਸ਼ਾਮ ਗੁੰਬਦ ਡਿੱਗਣ ਕਾਰਨ ਵਾਪਰੇ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਗਈ ਹੈ । ਐਨ. ਡੀ. ਆਰ. ਐਫ. ਤੇ ਐਸ. ਡੀ. ਆਰ. ਐਫ. ਨੇ ਸਥਾਨਕ ਲੋਕਾਂ ਦੀ ਮਦਦ ਨਾਲ ਘਟਨਾ ਤੋਂ 27 ਘੰਟੇ ਮਗਰੋਂ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਲਬੇ ਹੋਠੋਂ ਕੱਢੀਆਂ ਹਨ । ਅਜੇ ਦੋ ਹੋਰ ਵਿਅਕਤੀ ਲਾਪਤਾ ਦੱਸੇ ਗਏ ਹਨ । ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਮੌਕੇ ਦਾ ਦੌਰਾ ਕਰਕੇ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਸਾਢੇ ਚਾਰ ਵਜੇ ਮਲਬੇ ਹੇਠੋਂ ਇੱਕ ਮਜ਼ਦੂਰ ਦੀ ਲਾਸ਼ ਕੱਢੀ ਗਈ ਜਿਸ ਦੀ ਪਛਾਣ ਬਾਦਸ਼ਾਹ (38) ਪੁੱਤਰ ਭਗਵਾਨ ਸਿੰਘ ਮੂਲ ਵਾਸੀ ਫੁੰਦਾਪੁਰ ਜ਼ਿਲ੍ਹਾ ਬਰੇਲੀ ਵਜੋਂ ਹੋਈ ਹੈ । ਉਹ ਇੱਥੋਂ ਦੀ ਏਕਤਾ ਵਿਹਾਰ ਕਲੋਨੀ ’ਚ ਰਹਿ ਰਿਹਾ ਸੀ । ਦੂਜੀ ਲਾਸ਼ 7 ਵਜੇ ਦੇ ਕਰੀਬ ਕੱਢੀ ਗਈ, ਜਿਸ ਦੀ ਪਛਾਣ ਰਤੀਰਾਮ ਉਰਫ਼ ਨੰਨ੍ਹਾ (30) ਪੁੱਤਰ ਛੋਟੇ ਲਾਲ ਵਾਸੀ ਸੀਤਾਪੁਰ ਵਜੋਂ ਹੋਈ ਹੈ । ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੌਕੇ ਦਾ ਦੌਰਾ ਕਰਕੇ ਘਟਨਾ ’ਤੇ ਦੁਖ ਪ੍ਰਗਟਾਇਆ । ਉਨ੍ਹਾਂ ਇਸ ਘਟਨਾ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 5 - 5 ਲੱਖ ਅਤੇ ਗੰਭੀਰ ਜ਼ਖ਼ਮੀਆਂ ਨੂੰ 2 - 2 ਲੱਖ ਤੇ ਘੱਟ ਗੰਭੀਰ ਜ਼ਖ਼ਮੀਆਂ ਨੂੰ 1 - 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ । ਉਨ੍ਹਾਂ ਹਾਦਸੇ ਦੀ ਜਾਂਚ ਲਈ ਐਸਡੀਐਮ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ । ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੇ ਪਾਰਟੀ ਆਗੂਆਂ ਨਾਲ ਤੇ ਜਨਤਾ ਅਕਾਲੀ ਦਲ ਦੇ ਆਗੂ ਜਗਦੀਸ਼ ਝੀਂਡਾ ਨੇ ਮੌਕੇ ’ਤੇ ਪਹੁੰਚ ਕੇ ਘਟਨਾ ’ਤੇ ਦੁਖ ਜ਼ਾਹਰ ਕੀਤਾ ।


ਹਰਿਆਣਾ ਰੋਡਵੇਜ਼ ਵਲੋਂ ਚੱਕਾ ਜਾਮ; ਲੋਕ ਖੁਆਰ

ਸੜਕਾਂ ’ਤੇ ਨਹੀਂ ਉਤਰੀਆਂ ਚਾਰ ਹਜ਼ਾਰ ਬੱਸਾਂ

http://sameydiawaaz.com/Archive%20News/%5B2017%5D/06/14.06.2017%20-%2004.jpg

ਚੰਡੀਗੜ੍ਹ, 13 ਜੂਨ :- ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਦਿੱਤੇ ਪਰਮਿਟ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕੀਤਾ । ਇਸ ਦੌਰਾਨ ਚਾਰ ਹਜ਼ਾਰ ਬੱਸਾਂ ਨਹੀਂ ਚੱਲੀਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ।

ਰੋਡਵੇਜ਼ ਮੁਲਾਜ਼ਮਾਂ ਨੇ 2016-17 ਦੀ ਟਰਾਂਸਪੋਰਟ ਪਾਲਿਸੀ ਤਹਿਤ ਦਿੱਤੇ ਗਏ ਪਰਮਿਟਾਂ ਦੇ ਵਿਰੋਧ ਵਿੱਚ ਹੜਤਾਲ ਦਾ ਸੱਦਾ ਦਿੱਤਾ ਸੀ । ਹੜਤਾਲ ਕਰਨ ਹਰਿਆਣਾ ਰੋਡਵੇਜ਼ ਦੀ ਬੱਸਾਂ ’ਚ ਸਫ਼ਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਸਾਧਾਰਨ ਬੱਸਾਂ ਦੇ ਨਾਲ ਨਾਲ ਵੋਲਵੋ ਬੱਸਾਂ ਵੀ ਅੱਜ ਸੜਕਾਂ ’ਤੇ ਨਹੀਂ ਉਤਰੀਆਂ । ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ ਦੇ ਆਗੂ ਸਰਬਤ ਸਿੰਘ ਪੂਨੀਆ ਨੇ ਕਿਹਾ ਕਿ ਇਹ ਹੜਤਾਲ ਸਰਕਾਰ ਵਲੋਂ ਪ੍ਰਾਈਵੇਟ ਅਪਰੇਟਰਾਂ ਨੂੰ ਪਰਮਿਟ ਦੇਣ ਦੇ ਖ਼ਿਲਾਫ਼ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਸਰਕਾਰ ਰੋਡਵੇਜ਼ ਦਾ ਨਿਜੀਕਰਨ ਕਰਨ ਦੀ ਯੋਜਨਾ ਬਣਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਦੇ ਪ੍ਰਤੀਨਿਧਾਂ ਵਿਚਾਲੇ ਬੀਤੇ ਦੋ ਮਹੀਨਿਆਂ ਤੋਂ ਕਈ ਵਾਰ ਗੱਲਬਾਤ ਹੋਈ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ । ਟਰਾਂਸਪੋਰਟ ਮੰਤਰੀ ਕਿ੍ਸ਼ਨ ਲਾਲ ਪੰਵਾਰ ਨੇ ਰੋਡਵੇਜ਼ ਯੂਨੀਅਨ ਦੇ ਆਗੂਆਂ ਨੂੰ ਅੱਜ ਦੁਪਹਿਰੇ ਚੰਡੀਗੜ੍ਹ ਵਿੱਚ ਗੱਲਬਾਤ ਲਈ ਬੁਲਾਇਆ ਸੀ । ਸ੍ਰੀ ਪੁੂਨੀਆ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੀਟਿੰਗ ਦੇ ਨਤੀਜੇ ਤੋਂ ਬਾਅਦ ਹੀ ਭਵਿੱਖ ਦੀ ਕਾਰਵਾਈ ਦੀ ਰੂਪਰੇਖਾ ਉਲੀਕੀ ਜਾਵੇਗੀ । ਉਨ੍ਹਾਂ ਕਿਹਾ ਕਿ ਬੀਤੇ ਵਿੱਚ ਵੀ ਸਰਕਾਰ ਨੇ ਕਈ ਵਾਰ ਵਾਅਦਾ ਕੀਤਾ ਪਰ ਉਹ ਉਨ੍ਹਾਂ ਨੂੰ ਵਫ਼ਾ ਕਰਨ ਵਿੱਚ ਨਾਕਾਮ ਰਹੀ ਹੈ ।

Merken

   

ਹੋਰ ਲਿਖਤਾਂ ਪੜ੍ਹਣ ਲਈ ਹੇਠਾਂ ਕਲਿੱਕ ਕਰੋ

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

http://sameydiawaaz.com/SDA%20-%20New%20Menu%20Bar/SDA%20-%2027.jpg

   
© 2001 - 2012 Samey Di Awaaz