ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Oct 2018
Mo Tu We Th Fr Sa Su
1 2 3 4 5 6 7
8 9 10 11 12 13 14
15 16 17 18 19 20 21
22 23 24 25 26 27 28
29 30 31 1 2 3 4
   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005162832
ਅੱਜ
ਇਸ ਮਹੀਨੇ
534
18556

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.36.149.67
   

26 ਜੁਲਾੲੀ 2015

ਖਾਲਸਾ ਨੂੰ ਮਨਾੳੁਣ ਲੲੀ ਸਰਕਾਰ ਨੇ ਘੜੀ ਰਣਨੀਤੀ

http://sameydiawaaz.com/Archive%20News/%5B2015%5D/07/26.07.2015%20-%2001.jpg

ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਕੇ ਅਾਉਂਦੇ ਹੋੲੇ ਸੰਘਰਸ਼ ਕਮੇਟੀ ਦੇ ਮੈਂਬਰ।

ਚੰਡੀਗੜ੍ਹ 25 ਜੁਲਾੲੀ (ਰੁਚਿਕਾ ਐਮ. ਖੰਨਾ, ੲਿੰਦਰਜੀਤ ਵਰਮਾ) :- ਸਿੱਖ ਬੰਦੀਆਂ ਦੀ ਰਿਹਾੲੀ ਲੲੀ ਸੰਘਰਸ਼ ਕਰ ਰਹੇ ਸੂਰਤ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਕਾਰਨ ਪੈਦਾ ਹੋੲੀ ਸਥਿਤੀ ਅਤੇ ਗ਼ਰਮ ਖਿਆਲੀ ਤੱਤਾਂ ਨਾਲ ਸਿੱਝਣ ਲੲੀ ਸੂਬਾ ਸਰਕਾਰ ਨੇ ਰਣਨੀਤੀ ਘੜ ਲੲੀ ਹੈ। ਜਦੋਂ ਤੋਂ ਖ਼ਾਲਸਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ੳੁਦੋਂ ਤੋਂ ਨਾ ੳੁਹ ਤੇ ਨਾ ੳੁਨ੍ਹਾਂ ਦੇ ਸਮਰਥਕ ਝੁਕਣ ਲੲੀ ਤਿਆਰ ਹਨ ਅਤੇ ਨਾ ਬਾਦਲ ਸਰਕਾਰ ਆਪਣੇ ਰੁਖ਼ ਤੋਂ ਪਿੱਛੇ ਹਟ ਰਹੀ ਹੈ। ਹੁਣ ਸਰਕਾਰ ਵਲੋਂ ਕੲੀ ਸਿੱਖ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੇ ਨਾਲ ਹੀ ਖ਼ਾਲਸਾ ਤੇ ੳੁਸ ਦੇ ਨੇੜਲੇ ਪਰਿਵਾਰਕ ਮੈਂਬਰਾਂ ਨਾਲ ਪੂਰੀ ਸ਼ਿੱਦਤ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਖ਼ਾਲਸਾ ਸਮਰਥਕਾਂ ਨੂੰ ਸਿੱਖ ਬੰਦੀਆਂ ਦੀ ਰਿਹਾੲੀ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਰਿਸ਼ਤੇਦਾਰਾਂ ੳੁਤੇ ਖ਼ਾਲਸਾ ਦੀ ਭੁੱਖ ਹੜਤਾਲ ਖ਼ਤਮ ਕਰਵਾੳੁਣ ਲੲੀ ਜ਼ੋਰ ਪਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਡੀ. ਐਮ. ਸੀ. ਹਸਪਤਾਲ ਵਿੱਚ ਸੂਰਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰ ਕੇ ੳੁਨ੍ਹਾਂ ਨੂੰ ਮਨਾੳੁਣ ਦੀ ਕੋਸ਼ਿਸ਼ ਵੀ ਕੀਤੀ।

ਸੂਤਰਾਂ ਅਨੁਸਾਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ੳੁਸ ਨੂੰ ਖ਼ਾਲਸਾ ਦੀ ਮੰਗ ਮੁਤਾਬਕ 65 ਬੰਦੀਆਂ ਨੂੰ ਛੱਡਣ ਦੀ ਇਜਾਜ਼ਤ ਨਹੀਂ ਦਿੰਦਾ। ਪਤਾ ਚੱਲਿਆ ਹੈ ਕਿ ਸਿੱਖ ਬੰਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਬਾਰੇ ਛੇਤੀ ਕੋੲੀ ਸਮਝੌਤਾ ਹੋ ਸਕਦਾ ਹੈ। ਇਨ੍ਹਾਂ ਵਿੱਚੋਂ ਦਵਿੰਦਰਪਾਲ ਸਿੰਘ ਭੁੱਲਰ ਤੇ ਗੁਰਦੀਪ ਸਿੰਘ ਖੇਡ਼ਾ ਨੂੰ ਪਹਿਲਾਂ ਹੀ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ ਅਤੇ ਅਗਲੀ ਵਾਰੀ ਵਰਿਆਮ ਸਿੰਘ ਨੂੰ ਬਰੇਲੀ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਹੈ। ਹਾਲਾਂਕਿ ਸਰਕਾਰ ਵਿਚਲੇ ਸੀਨੀਅਰ ਅਹੁਦੇਦਾਰ ਇਹੀ ਕਹਿ ਰਹੇ ਹਨ ਕਿ ਬੰਦੀਆਂ ਨੂੰ ਤਬਦੀਲ ਕਰਨਾ ਰੁਟੀਨ ਦੀ ਕਾਰਵਾੲੀ ਹੈ ਪਰ ਸੂਤਰਾਂ ਮੁਤਾਬਕ ਇਨ੍ਹਾਂ ਬੰਦੀਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਵਿੱਚ ਹੁਣ ਤੇਜ਼ੀ ਆਏਗੀ। ਲੁਧਿਆਣਾ ਵਿੱਚ ਕੱਲ੍ਹ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਪੁੱਤਰ ਤੇ ਧੀ ਨਾਲ ਮੁਲਾਕਾਤ ਕਰਨ ਵਾਲੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਮੁੱਦੇ ਦੇ ਕਾਨੂੰਨੀ ਪਹਿਲੂਆਂ ਬਾਰੇ ਦੋਵਾਂ ਨੂੰ ਦੱਸ ਦਿੱਤਾ ਗਿਆ। ਇਸ ਬਾਰੇ ਮੁੱਖ ਮੰਤਰੀ ਦੇ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ, ‘‘ਇਸ ਤਰ੍ਹਾਂ ਦੀਆਂ ਸਮੱਸਿਆਵਾਂ ਬਹੁ ਦਿਸ਼ਾਵੀ ਹੁੰਦੀਆਂ ਹਨ। ਇਸ ਮੁੱਦੇ ੳੁਤੇ ਸਰਕਾਰ ਦੀ ਪਹੁੰਚ ਸਪੱਸ਼ਟ ਹੈ। ਸਾਨੂੰ ਪਤਾ ਹੈ ਕਿ ਪ੍ਰਬੰਧਕੀ ਪੱਖੋਂ ਅਸੀਂ ਕੀ ਕਰਨਾ ਹੈ ਅਤੇ ਸਰਕਾਰ ਨੂੰ ਲੋਕਾਂ ਨੇ ਕੀ ਕਰਨ ਲੲੀ ਚੁਣਿਆ ਹੈ ਤਾਂ ਕਿ ਰਾਜ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਰਕਰਾਰ ਰਹੇ।’’ ਸਰਕਾਰ ਵੱਲੋਂ ਲੋਕਾਂ ਸਾਹਮਣੇ ਆਪਣਾ ਨਜ਼ਰੀਆ ਰੱਖਣ ਲੲੀ ਅਖ਼ਬਾਰਾਂ ਵਿੱਚ ਵੀ ਇਸ਼ਤਿਹਾਰ ਦੇ ਕੇ ਦੱਸਿਆ ਜਾ ਰਿਹਾ ਹੈ ਕਿ ਕਾਨੂੰਨ ੳੁਸ ਨੂੰ ਬੰਦੀਆਂ ਦੀ ਰਿਹਾੲੀ ਦੀ ਇਜਾਜ਼ਤ ਨਹੀਂ ਦਿੰਦਾ। ਭਾਵੇਂ ਬਾਦਲ ਸਰਕਾਰ ਰਾਜ ਵਿੱਚ ਫਿਰਕੂ ਸਦਭਾਵਨਾ ਦਾ ਮਾਹੌਲ ਬਰਕਰਾਰ ਰੱਖਣ ਲੲੀ ਆਪਣੀ ਪਿੱਠ ਥਾਪੜ ਰਹੀ ਹੈ ਪਰ 2012 ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਸੁਣਾੳੁਣ ਵੇਲੇ ਵੀ ੳੁਸ ਨੂੰ ਅਜਿਹੀ ਮੁਸ਼ਕਲ ਸਥਿਤੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬਾਅਦ ਵਿੱਚ ਇਸ ਫਾਂਸੀ ੳੁਤੇ ਰੋਕ ਲੱਗ ਗੲੀ ਪਰ ਖ਼ਾਲਸਾ ਦੇ ਮਾਮਲੇ ਵਿੱਚ ਸਰਕਾਰ ਸਖ਼ਤੀ ਤੇ ਨਰਮੀ ਦੋਵੇਂ ਵਰਤ ਚੁੱਕੀ ਹੈ।


ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਰੋਸ ਮਾਰਚ

http://sameydiawaaz.com/Archive%20News/%5B2015%5D/07/26.07.2015%20-%2002.jpg

ਸਿੱਖ ਜਥੇਬੰਦੀਆਂ ਦੇ ਆਗੂ ਰੋਸ ਮਾਰਚ ਕਰਦੇ ਹੋਏ।

ਕਪੂਰਥਲਾ 25 ਜੁਲਾਈ (ਧਿਆਨ ਸਿੰਘ ਭਗਤ) :- ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਸਬੰਧੀ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਅਕਾਲੀ ਦਲ ਅੰਮ੍ਰਿਤਸਰ ਅਤੇ ਭਰਾਤਰੀ ਜਥੇਬੰਦੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਮੁੱਖ ਮੰਤਰੀ ਦੇ ਨਾਂ ਏਡੀਸੀ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੋਲਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖੂਸਰੋਪੁਰ ਨੇ ਕਿਹਾ ਕਿ ਸੂਬੇ ਅੰਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਵਿਸ਼ੇਸ਼ ਕਰਕੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੁਦ ਨੂੰ ਪੰਥ ਹਿਤਾਇਸ਼ੀ ਕਹਾਉਣ ਵਾਲੇ ਬਾਦਲ ਪਰਿਵਾਰ ਵੱਲੋਂ ਜੇਲ੍ਹਾਂ ਵਿੱਚ ਬੰਦ ਬੇਕਸੂਰ ਬੰਦੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਦੀ ਰਿਹਾਈ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਾਰੇ ਧਰਮਾਂ ਦੇ ਸਜ਼ਾ ਪੂਰੀ ਕਰ ਚੁੱਕੇ ਵਿਅਕਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 186 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਦਾ ਸਮਰਥਨ ਕਰਨ ਵਾਲੇ ਵਿਅਕਤੀਆਂ ਨੂੰ ਪੁਲੀਸ ਤੰਗ ਕਰ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ  ਬੰਦੀ ਸਿੰਘਾਂ ਦੀ ਰਿਹਾਈ ਦੀ ਕਾਰਵਾਈ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ। ਆਗੂਆਂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਤੇ ਪੰਜਾਬੀਅਤ ਨੂੰ ਦੇਸ਼ ਤੇ ਵਿਦੇਸ਼ ਵਿੱਚ ਸ਼ਰਮਸਾਰ ਕੀਤਾ ਹੈ। ਇਸ ਦੀ ਪ੍ਰਤੱਖ ਮਿਸਾਲ ਪਿਛਲੇ ਦਿਨੀਂ ਵਿਦੇਸ਼ ਵਿੱਚ  ਗਏ ਅਕਾਲੀ ਆਗੂਆਂ ਨਾਲ ਲੋਕਾਂ ਵੱਲੋਂ ਕੀਤੀ ਬੇਇੱਜ਼ਤੀ ਤੋਂ ਸਾਹਮਣੇ ਆ ਰਹੀ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਬਾਦਲ ਸਰਕਾਰ ਨੂੰ ਅੜੀਅਲ ਵਤੀਰਾ ਤਿਆਗ ਕੇ ਬਾਪੂ ਸੂਰਤ ਸਿੰਘ ਦੀ ਗੱਲ ਮੰਨ ਲੈਣੀ ਚਾਹੀਦੀ ਹੈ।

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

ਇਸ਼ਤਿਹਾਰ

http://sameydiawaaz.com/Poster%20&%20Add/Poster%20-%20Singh%20Sardaar%20Promo.JPG


http://sameydiawaaz.com/Poster%20&%20Add/Bapu%20Surat%20Singh%20-%2018.07.2015.jpg


http://sameydiawaaz.com/VIDEO/Raj%20Kakra%20-%20Patta%20Singhan%20Da%20Vairi.JPG


http://sameydiawaaz.com/Poster%20&%20Add/Radio%20-%20Sach%20Di%20Goonj.jpg

Merken

Merken

   
© 2001 - 2012 Samey Di Awaaz