ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Oct 2018
Mo Tu We Th Fr Sa Su
1 2 3 4 5 6 7
8 9 10 11 12 13 14
15 16 17 18 19 20 21
22 23 24 25 26 27 28
29 30 31 1 2 3 4
   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005162832
ਅੱਜ
ਇਸ ਮਹੀਨੇ
534
18556

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.36.149.67
   

26 ਜਨਵਰੀ 2013

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨੂੰ

‘ਸ਼੍ਰੋਮਣੀ ਪੰਥਕ ਰਾਗੀ’ ਅਤੇ ਭਾਈ ਪਿੰਦਰਪਾਲ ਸਿੰਘ ਜੀ ਨੂੰ ‘ਭਾਈ ਸਾਹਿਬ’ ਦੀ ਉਪਾਧੀ

http://sameydiawaaz.com/Archive%20News/%5B2013%5D/01/26.01.2013%20-%2009.jpg

http://sameydiawaaz.com/Archive%20News/%5B2013%5D/01/26.01.2013%20-%2001.jpg     http://sameydiawaaz.com/Archive%20News/%5B2013%5D/01/26.01.2013%20-%2002.jpg

ਅੰਮ੍ਰਿਤਸਰ 25 ਜਨਵਰੀ (ਜਸਬੀਰ ਸਿੰਘ ਸੱਗੂ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਵਲੋਂ ਕੀਤੇ ਅਹਿਮ ਫੈਸਲੇ ਤੇ ਮੋਹਰ ਲਾਉਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਬਾਕੀ ਸਿੰਘ ਸਾਹਿਬਾਨ ਦੀ ਅਹਿਮ ਬੈਠਕ 'ਚ ਲਏ ਫੈਸਲੇ ਅਨੁਸਾਰ ਵਿਸ਼ਵ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਿਰੋਪਾਓ, ਲੋਈ, ਸਨਮਾਨ (ਤਸਤਰੀ) ਤੇ ਸ੍ਰੀ ਸਾਹਿਬ ਦੇ ਰੂਪ 'ਚ ਭਾਈ ਸਾਹਿਬ ਤੇ ਸ਼੍ਰੋਮਣੀ ਪੰਥਕ ਰਾਗੀ ਦੀ ਉਪਾਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗਡ਼੍ਹ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਤੇ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਗ੍ਰੰਥੀ ਤਖਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨੰਦੇੜ ਵਲੋਂ ਬਖਸ਼ਿਸ਼ ਕੀਤੀ ਗਈ । ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੀਚਾਰ ਪ੍ਰਗਟ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਨੇ ਦੇਸ਼ - ਵਿਦੇਸ਼ ਵਿੱਚ ਕਥਾ - ਵਖਿਆਨ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਪੰਥ ਤੇ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਹੈ ਤੇ ਇਹਨਾਂ ਦਾ ਇਹ ਵਿਸ਼ੇਸ਼ ਉਪਰਾਲਾ ਲਗਾਤਾਰ ਜਾਰੀ ਹੈ । ਇਹਨਾਂ ਵਲੋਂ ਪੂਰੀ ਵਿਦਵਤਾ ਨਾਲ ਸਿੱਖ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਬਦਲੇ ਸਿੱਖ ਪੰਥ ਦਾ ਸਭ ਤੋਂ ਵੱਡਾ ਖਿਤਾਬ (ਭਾਈ ਸਾਹਿਬ) ਦੀ ਉਪਾਧੀ ਇਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਖਸ਼ਿਸ਼ ਹੋਈ ਹੈ । ਉਨ੍ਹਾਂ ਕਿਹਾ ਕਿ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵਲੋਂ ਸਿੱਖੀ ਦੀ ਚੜ੍ਹਦੀ ਕਲਾ ਲਈ ਵੱਡਾ ਯੋਗਦਾਨ ਪਾਇਆ ਹੈ । ਇਹਨਾਂ ਨੂੰ ਇਹ ਵਿਸ਼ੇਸ਼ ਸਨਮਾਨ ਮਿਲਣ ਨਾਲ ਗੁਰੂ - ਘਰ ਦੇ ਪ੍ਰਚਾਰਕ ਵਰਗ ਨੂੰ ਵੱਡਾ ਹੁਲਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਸਵੇਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਬਖਸ਼ਿਸ਼ ਹੁਕਮਨਾਮਾ ਸਿੱਖਾਂ ਲਈ ਮਾਰਗ ਦਰਸ਼ਨ ਹੁੰਦਾ ਹੈ । ਜਿਸ ਨੂੰ ਸਰਵਣ ਕਰਕੇ ਸੰਗਤਾਂ ਆਪਣਾ ਜੀਵਨ ਬਤੀਤ ਕਰਨ ਲਈ ਮਾਰਗ ਦਰਸ਼ਨ ਸਮਝਦੀਆਂ ਹਨ, ਪ੍ਰੰਤੂ ਕੁਝ ਮਾੜੀ ਸੋਚ ਰੱਖਣ ਵਾਲੇ ਵਿਦਵਾਨ ਸਹੀ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਂਉਦੇ ਅਜਿਹੇ ਵਿਦਵਾਨਾਂ ਦੀ ਸਿੱਖ ਸੰਗਤ ਨੂੰ ਕੋਈ ਜ਼ਰੂਰਤ ਨਹੀਂ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਉਪਾਧੀ ਕੇਵਲ ਚੋਣਵੀਆਂ ਸਖਸ਼ੀਅਤਾਂ ਨੂੰ ਹੀ ਮਿਲੀ ਹੈ ਤੇ ਉਨ੍ਹਾਂ ਵਿੱਚ ਹੁਣ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ । ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ੇਸ਼ ਸਨਮਾਨ ਮਿਲਣ ਨਾਲ ਸਿੱਖ ਪੰਥ ਪ੍ਰਤੀ ਦੋਵਾਂ ਸਖਸ਼ੀਅਤਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ । ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖੀ ਹੋਣ ਦੇ ਨਾਤੇ ਇਹਨਾਂ ਦੋਵਾਂ ਸਖਸ਼ੀਅਤਾਂ ਨੂੰ ਮੈਂ ਵਧਾਈ ਦਿੰਦਾ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਭਾਈ ਗੁਰਮੇਜ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੰਨ੍ਹਾਂ ਨੇ ਗੁਰੂ ਘਰ ਦੇ ਕੀਰਤਨੀਏ ਵਜੋਂ ਲੰਮਾਂ ਸਮਾਂ ਸੇਵਾ ਕੀਤੀ ਹੈ ਤੇ ਹੁਣ ਸੂਰਮੇਂ ਸਿੰਘਾਂ ਲਈ ਬਰਿਲ ਭਾਸ਼ਾ 'ਚ ਧੰਨ - ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵੀ ਤਿਆਰ ਕੀਤਾ ਹੈ । ਉਨ੍ਹਾਂ ਨੂੰ ਤੇ ਡਾਕਟਰ ਕ੍ਰਿਪਾਲ ਸਿੰਘ ਚੰਡੀਗੜ੍ਹ ਪ੍ਰਸਿੱਧ ਇਤਿਹਾਸਕਾਰ ਨੂੰ ਵੀ ਪੰਜ ਸਿੰਘ ਸਾਹਿਬਾਨ ਫੈਸਲਾ ਕਰਕੇ ਵਿਸ਼ੇਸ਼ ਸਨਮਾਨ ਦੇਣ, ਕਿਉਂਕਿ ਡਾਕਟਰ ਕ੍ਰਿਪਾਲ ਸਿੰਘ ਵੀ ਸਿੱਖ ਪੰਥ ਪ੍ਰਤੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਨ ਤੇ ਹੁਣ ਸ਼੍ਰੋਮਣੀ ਕਮੇਟੀ ਵਲੋਂ ਦੁਬਾਰਾ ਸਿੱਖ ਇਤਿਹਾਸ ਲਿਖਵਾਉਣ ਦਾ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ, ਉਸ ਵਿੱਚ ਵੀ ਇਹਨਾਂ ਦੀ ਅਹਿਮ ਭੂਮਿਕਾ ਹੋਵੇਗੀ । ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਤਖਤ ਸਾਹਿਬ ਵਲੋਂ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸੰਗਤ 'ਚ ਹੱਥ ਜੋੜਕੇ ਖੜ੍ਹੇ ਹੋਣ ਦਾ ਆਦੇਸ਼ ਦਿੱਤਾ, ਉਪਰੰਤ ਪੰਜ ਸਿੰਘ ਸਾਹਿਬ ਵਲੋਂ ਕੀਤੇ ਫੈਸਲੇ ਦੀ ਰੌਸ਼ਨੀ 'ਚ ਦੋਵਾਂ ਸਖਸ਼ੀਅਤਾਂ ਪ੍ਰਤੀ ਗੁਰਮਤਾ ਪੜ੍ਹਿਆ ਗਿਆ 'ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸਨਮਾਨ (ਤਸਤਰੀ) ਤੇ ਗੁਰਮਤੇ ਦੀਆਂ ਕਾਪੀਆਂ ਦੀ ਬਖਸ਼ਿਸ਼ ਕੀਤੀ ਗਈ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਵੀ ਆਪਣੇ ਵੀਚਾਰ ਪ੍ਰਗਟ ਕਰਦਿਆਂ ਦੋਵਾਂ ਸਖਸ਼ੀਅਤਾਂ ਨੂੰ ਵਧਾਈ ਦਿੱਤੀ । ਮੰਚ ਦੀ ਸ਼ੁਰੂਆਤ ਸ. ਦਲਮੇਘ ਸਿੰਘ ਖੱਟੜਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਵਪੂਰਤ ਸ਼ਬਦਾਂ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਸੰਖੇਪ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕੀਤੀ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ, ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵਲੋਂ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ । ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਪ੍ਰੋ: ਮਨਜੀਤ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ, ਗਿਆਨੀ ਮੋਹਣ ਸਿੰਘ ਸਾਬਕਾ ਵਧੀਕ ਗ੍ਰੰਥੀ, ਬਾਬਾ ਹਰਨਾਮ ਸਿੰਘ ਮੁੱਖੀ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਸ. ਜਸਵਿੰਦਰ ਸਿੰਘ ਐਡਵੋਕੇਟ ਤੇ ਸ. ਅਮਰੀਕ ਸਿੰਘ ਵਿਛੋਆ, ਸ. ਰੂਪ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ. ਹਰਭਜਨ ਸਿੰਘ ਐਡੀ: ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਕੁਲਦੀਪ ਸਿੰਘ ਬਾਵਾ, ਸ. ਬਲਵਿੰਦਰ ਸਿੰਘ ਜੌੜ੍ਹਾ ਸਿੰਘਾ, ਸ. ਰਣਜੀਤ ਸਿੰਘ, ਸ. ਪਰਮਜੀਤ ਸਿੰਘ ਸਰੋਆ ਤੇ ਸ. ਜਸਪਾਲ ਸਿੰਘ ਮੀਤ ਸਕੱਤਰ, ਸ. ਹਰਬੰਸ ਸਿੰਘ ਮੱਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ. ਗੁਰਬਚਨ ਸਿੰਘ ਪੀ. ਆਰ. ਓ., ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ. ਇਕਬਾਲ ਸਿੰਘ ਮੁੱਖੀ 'ਕਿਊਰੇਟਰ ਕੇਂਦਰੀ ਸਿੱਖ ਅਜਾਇਬਘਰ', ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸਪੁੱਤਰ ਭਾਈ ਈਸ਼ਰ ਸਿੰਘ, ਬਾਬਾ ਬਚਨ ਸਿੰਘ ਕਾਰ  - ਸੇਵਾ ਦਿੱਲੀ ਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਗਿਆਨੀ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਬਾਬਾ ਕਸ਼ਮੀਰ ਸਿੰਘ ਕਰਨਾਲ, ਬੀਬੀ ਬਲਜੀਤ ਕੌਰ ਤਲਵਾੜਾ, ਬੀਬੀ ਦਲਜੀਤ ਕੌਰ ਪਤਨੀ ਗਿਆਨੀ ਪਿੰਦਰਪਾਲ ਸਿੰਘ, ਬੀਬੀ ਦਲਜੀਤ ਕੌਰ ਪਤਨੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਤੋਂ ਇਲਾਵਾ ਵੱਡੀ ਗਿੱਣਤੀ 'ਚ ਸਿੱਖ ਸੰਗਤਾਂ ਮੌਜੂਦ ਸਨ ।


ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ

http://sameydiawaaz.com/Archive%20News/%5B2013%5D/01/26.01.2013%20-%2010.jpg

http://sameydiawaaz.com/Archive%20News/%5B2013%5D/01/26.01.2013%20-%2011.jpg

ਅੰਮ੍ਰਿਤਸਰ 25 ਜਨਵਰੀ (ਜਸਬੀਰ ਸਿੰਘ ਸੱਗੂ) :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ - ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ - ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ । ਫੁੱਲਾਂ ਨਾਲ ਸਜੀ ਸੁਨਹਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ - ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ । ਨਗਰ ਕੀਰਤਨ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਓ. ਐਸ. ਡੀ. ਸ. ਜੋਗਿੰਦਰ ਸਿੰਘ, ਸ. ਸਤਿਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਅੰਗਰੇਜ ਸਿੰਘ ਮੀਤ ਸਕੱਤਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਗੁਰਚਰਨ ਸਿੰਘ ਤੇ ਸ. ਸਕੱਤਰ ਸਿੰਘ, ਸ / ਸੁਪ੍ਰਿੰਟੈਂਡੈਟ ਸ. ਮਲਕੀਤ ਸਿੰਘ ਬਹਿੜਵਾਲ ਤੋਂ ਇਲਾਵਾ ਸਮੂਹ ਧਾਰਮਿਕ ਸਭਾ - ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ - ਵੱਖ ਸਕੂਲਾਂ / ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਸਕੂਲੀ ਬੈਂਡ, ਵੱਖ - ਵੱਖ ਗੱਤਕਾ ਪਾਰਟੀਆਂ, ਧਾਰਮਿਕ ਤੇ ਰਾਜਸੀ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ ''ਸਤਿਨਾਮ - ਵਾਹਿਗੁਰੂ'' ਦਾ ਜਾਪ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ । ਇਹ ਨਗਰ ਕੀਰਤਨ ਸਰਾਂ ਗੁਰੂ ਰਾਮਦਾਸ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪਨ ਹੋਇਆ । ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਿਤੀ 26.1.2013 ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਸਿੱਧ ਰਾਗੀ ਜਥੇ ਭਾਈ ਅਨੂਪ ਸਿੰਘ ਊਨਾ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਭਾਈ ਹਰਚਰਨ ਸਿੰਘ ਖਾਲਸਾ ਗੁਰਦੁਆਰਾ ਸ਼ਹੀਦਾਂ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ ਭਾਈ ਗੁਰਇਕਬਾਲ ਸਿੰਘ ਤੇ ਬੀਬਾ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ ਕਥਾ ਵਖਿਆਨਾਂ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । ਉਪਰੰਤ ਪ੍ਰਸਿੱਧ ਕਵੀ ਜਨ, ਢਾਡੀ, ਕਵੀਸ਼ਰ ਬਾਬਾ ਜੀ ਦੇ ਜੀਵਨ ਤੇ ਅਧਾਰਤ ਕਵਿਤਾਵਾਂ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ । ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਚਲਾਈ ਜਾਵੇਗੀ ।


ਪੰਥਕ ਮੁਦਿੱਆਂ ਸਬੰਧੀ ਜਥੇਬੰਦੀਆਂ ਵਲੋ ‘‘ਅਵਾਜ - ਏ - ਕੌਮ’’ ਕਾਨਫਰੰਸ ਕਰਨ ਦਾ ਐਲਾਨ

ਅਨੰਦਪੁਰ ਸਾਹਿਬ 25 ਜਨਵਰੀ (ਸੁਰਿੰਦਰ ਸਿੰਘ ਸੋਨੀ) :- ਪੰਥਕ ਤਾਲਮੇਲ ਸੰਗਠਨ ਵਲੋਂ ਪੰਥ ਦੇ ਭਖਦੇ ਮਸਲਿਆਂ ਸਬੰਧੀ ਵਿਸ਼ੇਸ਼ ਕਾਨਫਰੰਸ ਰੱਖੀ ਜਾ ਰਹੀ ਹੈ ਜਿਸ ਵਿੱਚ ਪੰਥ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਸਥਾਰ ਚਰਚਾ ਕੀਤੀ ਜਾਵੇਗੀ । ਇਹ ਜਾਣਕਾਰੀ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਹਰਜੀਤ ਸਿੰਘ ਜਲੰਧਰ ਨੇ ਦਿੱਤੀ । ਉਨ੍ਹਾਂ ਕਿਹਾ ਕਿ ਅੱਜ ਪੂਰੇ ਸੰਸਾਰ ਵਿੱਚ ਵਸਦੇ ਖਾਲਸਾ ਪੰਥ ਦੇ ਵਾਰਸਾਂ ਸਾਹਮਣੇ ਪੰਥ ਦੀ ਜਥੇਬੰਦਕ ਹੋਂਦ ਨੂੰ ਸਿਧਾਂਤ ਤੇ ਰਹਿਤ ਮਰਿਯਾਦਾ ਪੱਖੋਂ ਜਿਉਂ ਦਾ ਤਿਉਂ ਸੰਭਾਲਣਾ ਬਹੁਤ ਵੱਡੀ ਵੰਗਾਰ ਹੈ । ਜਿਸਨੂੰ ਲੈ ਕੇ ਉਦਾਸੀ ਤੇ ਨਿਰਾਸਤਾ ਦਾ ਮਾਹੌਲ ਹੈ । ਇਹ ਕਿਉਂ ਤੇ ਕਦੋਂ ਤੱਕ ਰਹੇਗਾ ? ਇਸ ਦਾ ਜਵਾਬ ਲੱਭਣ ਲਈ ਹਰ ਕੋਈ ਉਤਸੁਕ ਹੈ । ਉਨ੍ਹਾਂ ਕਿਹਾ ਸਮਾਜਿਕ, ਰਾਜਨੀਤਕ, ਧਾਰਮਿਕ, ਵਿਦਿਅਕ ਤੇ ਆਰਥਿਕ ਖੇਤਰ ਵਿੱਚ ਕੰਮ ਕਰਦੀਆਂ ਵੱਖ - ਵੱਖ ਸਿੱਖ ਜਥੇਬੰਦੀਆਂ ਆਪੋ - ਆਪਣੀ ਹੋਂਦ ਲਈ ਤਾਂ ਸੰਘਰਸ਼ਸ਼ੀਲ ਹਨ ਪਰ ਕੌਮੀ ਜਥੇਬੰਦੀ ਲਈ ਕੰਮ ਕਰਨ ਦੀ ਮਹੱਤਵ ਪੂਰਨ ਲੋੜ ਵੱਲ ਜਥੇਬੰਦੀਆਂ ਨੂੰ ਲਾਮਬੰਦ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਭਾਵੇਂ ਵੱਖ - ਵੱਖ ਖੇਤਰਾਂ ਵਿੱਚ ਕਾਰਜਸ਼ੀਲ ਜਥੇਬੰਦੀਆਂ ਆਪਣੀ ਕੌਮੀ ਇਕਸੁਰਤਾ ਲਈ ਸੋਚਦੀਆਂ ਵੀ ਹਨ ਤੇ ਕੰਮ ਵੀ ਕਰਨਾ ਚਾਹੁੰਦੀਆਂ ਹਨ ਪਰ ਇਸ ਲਈ ਮਾਹੋਲ ਸਿਰਜਣ ਦੀ ਲੋੜ ਹੈ ਜੋ ਪੰਥਕ ਤਾਲਮੇਲ ਸੰਗਠਨ ਵਲੋਂ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ ਸੰਸਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੂਰਨ ਵਿਸ਼ਵਾਸ਼ ਨੂੰ ਉਜਾਗਰ ਕਰਨਾ, ਸਿੱਖ ਰਹਿਤ ਮਰਿਯਾਦਾ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣਾ, ਸਿੱਖ ਨੌਜਵਾਨਾਂ ਦੀ ਬਹੁਪੱਖੀ ਅਗਵਾਈ, ਸੰਸਾਰ ਦੇ ਗੁਰੂ ਘਰਾਂ ਦਾ ਪ੍ਰਬੰਧ ਧੜੇ ਤੇ ਸਿਆਸਤ ਤੋਂ ਮੁਕਤ ਕਰਨਾ, ਸਿੱਖ ਵਿਦਿਅਕ ਲਹਿਰ ਨੂੰ ਪ੍ਰਚੰਡ ਕਰਨਾ, ਸਿੱਖ ਇਸਤਰੀ ਸ਼ਕਤੀ ਦੀ ਲਾਮਬੰਦੀ ਤੇ ਉਸਾਰੂ ਭੂਮਿਕਾ ਨੂੰ ਯਕੀਨੀ ਬਣਾਉਣਾ, ਆਰਥਿਕ ਪੱਖੋਂ ਕਮਜ਼ੋਰ ਸਿੱਖ ਭਾਈਚਾਰੇ ਲਈ ਵਿਸ਼ੇਸ਼ ਸਹਿਯੋਗ ਕਰਨਾ, ਸਿੱਖੀ ਪ੍ਰਚਾਰ ਤੇ ਪਾਸਾਰ ਲਈ ਬਦਲਦੇ ਪ੍ਰਚਾਰ ਢੰਗ ਉਲੀਕਣੇ ਆਦਿ ਮੁੱਦਿਆਂ ਤੇ ਗੰਭੀਰਤਾ ਨਾਲ ਵਿਚਾਰ ਹੋਵੇਗੀ । ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਨਫਰੰਸ ਕਿਸੇ ਸੰਸਥਾ, ਸੰਪਰਦਾ, ਜਥੇ, ਡੇਰੇ ਜਾਂ ਰਾਜਸੀ ਧੜੇ ਵਲੋਂ ਨਹੀਂ ਸਗੋਂ ਪੰਥਕ ਏਕਤਾ ਤੇ ਇਕਸੁਰਤਾ ਲਈ ਪੰਥ ਦਰਦੀਆਂ ਦਾ ਨਿਰਸਵਾਰਥ ਉਪਰਾਲਾ ਹੈ । ਜੇਕਰ ਹੁਣ ਵੀ ਨਾ ਜਾਗੇ ਤਾਂ ਫਿਰ ਪਛਤਾਵਾ ਹੀ ਪੱਲੇ ਪਵੇਗਾ । ਇਸ ਕਾਨਫਰੰਸ ਲਈ ਗਿਆਨੀ ਕੇਵਲ ਸਿੰਘ, ਸ੍ਰ: ਹਰਜੀਤ ਸਿੰਘ, ਸ੍ਰ: ਜਸਵਿੰਦਰ ਸਿੰਘ, ਸ੍ਰ: ਸੁਰਿੰਦਰਜੀਤ ਸਿੰਘ, ਸ੍ਰ: ਗੁਰਪ੍ਰੀਤ ਸਿੰਘ, ਸ੍ਰ: ਖੁਸ਼ਹਾਲ ਸਿੰਘ ਆਦਿ ਵਿਸ਼ੇਸ਼ ਉਦਮ ਕਰ ਰਹੇ ਹਨ ।


ਮਹਾਂ ਕੁੰਭ ਮੇਲੇ ‘ਚ ਅੱਗ ਨਾਲ 19 ਫੱਟੜ

http://sameydiawaaz.com/Archive%20News/%5B2013%5D/01/26.01.2013%20-%2007.jpg

ਅਲਾਹਾਬਾਦ 25 ਜਨਵਰੀ :- ਇੱਥੇ ਚੱਲ ਰਹੇ ਮਹਾਂ ਕੁੰਭ ਮੇਲੇ ਦੌਰਾਨ ਅੱਜ ਅੱਗ ਲੱਗਣ ਕਾਰਨ 3 ਬੱਚਿਆਂ ਤੇ 6 ਔਰਤਾਂ ਸਣੇ 19 ਵਿਅਕਤੀ ਫੱਟੜ ਹੋ ਗਏ । ਅੱਜ ਸ਼ਾਮ ਰਾਮ ਜਾਨਕੀ ਮੰਦਰ ਟਰੱਸਟ ਦੇ ਪੰਡਾਲ ਵਿਚ ਇਹ ਅੱਗ ਲੱਗੀ । ਪੁਲੀਸ ਮੁਤਾਬਕ ਇਸ ਘਟਨਾ ਵਿਚ 6 ਔਰਤਾਂ ਤੇ 3 ਬੱਚਿਆਂ ਸਣੇ 19 ਵਿਅਕਤੀ ਫੱਟੜ ਹੋ ਗਏ । ਕੁੰਭ ਮੇਲੇ ਵਿਚ ਤਾਇਨਾਤ ਅੱਗ ਬੁਝਾਊ ਅਮਲੇ ਨੇ ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਹੈ । ਜਿਕਰਯੋਗ ਹੈ ਕਿ ਇਹ ਮੇਲਾ 14 ਜਨਵਰੀ ਨੂੰ ਸ਼ੁਰੂ ਹੋਇਆ ਸੀ ਤੇ 10 ਮਾਰਚ ਤਕ ਚੱਲੇਗਾ । ਇਹ ਮੇਲਾ 12 ਸਾਲਾਂ ਮਗਰੋਂ ਭਰਦਾ ਹੈ ।


ਬਾਦਲ ਦੇ ਮੁਕਾਬਲੇ ਅਮਰਿੰਦਰ ਸਿੰਘ ਵਧੇਰੇ ਪੰਥਕ - ਸਰਨਾ

http://sameydiawaaz.com/Archive%20News/%5B2013%5D/01/26.01.2013%20-%2005.jpg

ਨਵੀਂ ਦਿੱਲੀ 25 ਜਨਵਰੀ :- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਮਹਾਰਾਜਾ ਅਮਰਿੰਦਰ ਸਿੰਘ ਨੂੰ ਕਾਗਜ਼ੀ ਸ਼ੇਰ ਦੱਸਣ ਵਾਲੇ ਬਿਆਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮਹਾਰਾਜਾ ਅਮਰਿੰਦਰ ਸਿੰਘ, ਬਾਦਲ ਪਰਿਵਾਰ ਨਾਲੋਂ ਵੱਧ ਪੰਥਕ ਅਤੇ ਸੱਚੇ ਸਿੱਖ ਹਨ।

ਉਨ੍ਹਾਂ ਕਿਹਾ ਕਿ ਉਹ ਮਹਾਰਾਜਾ ਅਮਰਿੰਦਰ ਸਿੰਘ ਹੀ ਸੀ ਜਿਸ ਨੇ 1984 ਵਿੱਚ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਦੁਬਾਰਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਾਰਨ ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਅਤੇ ਆਰ.ਐਸ.ਐਸ. ਦੇ ਏਜੰਡੇ ਨੂੰ ਸਿੱਖਾਂ ਉੱਤੇ ਥੋਪਣਾ ਸੀ। ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਨੇ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨ ਤੋਂ ਆਏ ਸਿੱਖਾਂ ਨੂੰ ਨਾ ਕੇਵਲ ਪਟਿਆਲਾ ਰਿਆਸਤ ਵਿੱਚ ਵਸਾਇਆ ਬਲਕਿ ਉਨ੍ਹਾਂ ਨੂੰ ਜ਼ਮੀਨਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸ਼ਾਂਤੀ ਦੇ ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪਰਿਵਾਰ ਦੇ ਨੌਜਵਾਨਾਂ ਨੂੰ ਤਾਂ ਵਿਦੇਸ਼ ਵਿੱਚ ਭੇਜ ਦਿੱਤਾ ਪਰ ਪੰਜਾਬ ਦੇ ਬਾਕੀ ਨੌਜੁਆਨਾਂ ਨੂੰ ਖਾੜਕੂਵਾਦ ਦੀ ਅੱਗ ਵਿੱਚ ਧਕੇਲ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਵਿੰਦਰਪਾਲ ਸਿੰਘ ਭੁੱਲਰ ਦੀ ਇੱਕ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲੀਸ ਦੇ ਮਹਾਂਨਿਦੇਸ਼ਕ ਸੁਮੇਧ ਸੈਣੀ ਵਿਰੁੱਧ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਤਾਂ ਬਾਦਲ ਸਰਕਾਰ ਨੇ ਰਾਮ ਜੇਠਮਲਾਨੀ ਵਰਗੇ ਨਾਮਵਰ ਵਕੀਲ ਨੂੰ ਖੜ੍ਹਾ ਕਰਕੇ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਜਾਂਚ ਦੇ ਵਿਰੁੱਧ ਸਟੇਅ ਆਰਡਰ ਲਗਵਾ ਦਿੱਤਾ।


ਭ੍ਰਿਸ਼ਟਾਚਾਰ ਰੋਕਣ ਲਈ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ - ਬਾਦਲ

http://sameydiawaaz.com/Archive%20News/%5B2013%5D/01/26.01.2013%20-%2003.jpg

ਨਵੀਂ ਦਿੱਲੀ 25 ਜਨਵਰੀ :- ਦਿੱਲੀ ਗੁਰਦੁਆਰਾ ਚੋਣਾਂ ਦੇ ਵਾਰਡ ਨੰਬਰ 40, ਹਲਕਾ ਕਰਮਪੁਰਾ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਤੇ ਗੁਰਦੁਆਰਾ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੇ ਸਮਰਥਨ ਵਿੱਚ ਸ਼ਾਸਤਰੀ ਨਗਰ ਦੀ ਏ-ਬਲਾਕ ਵਿਖੇ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਸ਼ੰਟੀ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼ੰਟੀ ਨੇ ਕਮੇਟੀ ਦੇ ਕਥਿਤ ਭ੍ਰਿਸ਼ਟ ਪ੍ਰਧਾਨ ਖ਼ਿਲਾਫ਼ ਆਵਾਜ਼ ਚੁੱਕ ਕੇ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੀਰੇ ਦੀ ਪਾਰਟੀ ਵਿੱਚ ਹਮੇਸ਼ਾ ਕਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਨਾ ਭਰਾਵਾਂ ਵੱਲੋਂ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਤੇ ਕਮੇਟੀ ਦੇ ਅਦਾਰਿਆਂ ਵਿੱਚ ਫੈਲਾਏ ਗਏ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਜਿਤਾਉਣਾ ਦਿੱਲੀ ਦੀ ਸੰਗਤ ਦਾ ਫਰਜ਼ ਹੈ। ਇਸ ਪਿੱਛੋਂ ਗੁਰਮੀਤ ਸਿੰਘ ਸ਼ੰਟੀ ਨੇ ਗੁਰਦੁਆਰਾ ਬਾਲਾ ਸਾਹਿਬ ਦੇ ਹਸਪਤਾਲ ਸਬੰਧੀ ਨਿੱਜੀ ਕੰਪਨੀ ਨਾਲ ਕੀਤੇ ਗਏ ਕਰਾਰ ਵਿੱਚ ਪੰਥ ਨਾਲ ਕੀਤੇ ਗਏ ਕਥਿਤ ਧ੍ਰੋਹ ਤੇ ਸਰਕਾਰੀ ਵਿਭਾਗਾਂ ਦੀ ਇਜਾਜ਼ਤ ਤੋਂ ਬਿਨਾਂ ਸਰਨਾ ਭਰਾਵਾਂ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਕਾਰ ਪਾਰਕਿੰਗ ਦਾ ਕੰਮ ਸ਼ੁਰੂ ਕਰਨ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਹਲਕਾ ਕਰਮਪੁਰਾ ਦੀਆਂ ਸਮੁੱਚੀਆਂ ਸਿੰਘ ਸਭਾਵਾਂ ਦੇ ਪ੍ਰਧਾਨ, ਇਸਤਰੀ ਸਤਿਸੰਗ ਜਥਿਆਂ ਤੇ ਖੇਤਰ ਦੀ ਸਿੱਖ ਸੰਗਤ ਨੇ ਹੱਥ ਖੜ੍ਹੇ ਕਰਕੇ ਗੁਰਮੀਤ ਸਿੰਘ ਸ਼ੰਟੀ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ।


ਰਾਜੇਸ਼ ਖੰਨਾ, ਜਸਪਾਲ ਭੱਟੀ ਤੇ ਰਾਹੁਲ ਦ੍ਰਾਵਿੜ ਨੂੰ ਪਦਮ ਭੂਸ਼ਨ

http://sameydiawaaz.com/Archive%20News/%5B2013%5D/01/26.01.2013%20-%2004.jpg

ਨਵੀਂ ਦਿੱਲੀ 25 ਜਨਵਰੀ :- ਗਣਤੰਤਰ ਦਿਵਸ ਮੌਕੇ ਵੱਖ-ਵੱਖ ਖੇਤਰਾਂ 'ਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਅਹਿਮ ਸ਼ਖਸ਼ੀਅਤਾਂ ਨੂੰ ਦਿੱਤੇ ਜਾਣ ਵਾਲੇ ਪਦਮ ਐਵਾਰਡਾਂ ਦਾ ਐਲਾਨ ਕੀਤਾ ਗਿਆ ਹੈ । ਪ੍ਰੋ: ਯਸ਼ਪਾਲ ਅਤੇ ਆਰ. ਨਰਸਿਮ੍ਹਾ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਲੀਵੁੱਡ ਦੀ ਉੱਘੀ ਹਸਤੀ ਰਾਜੇਸ਼ ਖੰਨਾ, ਸ਼ਰਮੀਲਾ ਟੈਗੌਰ, ਜਸਪਾਲ ਭੱਟੀ, ਮੁੱਕੇਬਾਜ਼ ਮੈਰੀਕੌਮ ਅਤੇ ਕ੍ਰਿਕਟ ਦੇ ਬੱਲੇਬਾਜ਼ ਰਾਹੁਲ ਦ੍ਰਾਵਿੜ ਨੂੰ ਪਦਮ ਭੂਸ਼ਣ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ । ਇਸੇ ਤਰ੍ਹਾਂ ਨਿਸ਼ਾਨੇਬਾਜ਼ੀ 'ਚ ਉਲੰਪਿਕ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਸੂਬੇਦਾਰ ਵਿਜੈ ਕੁਮਾਰ ਨੂੰ ਪਦਮ ਸ੍ਰੀ ਅਤੇ ਬਾਲੀਵੁੱਡ ਅਦਾਕਾਰਾ ਸ੍ਰੀਦੇਵੀ ਤੇ ਫੈਸ਼ਨ ਡਿਜ਼ਾਈਨਰ ਰਿਤੂ ਕੁਮਾਰ ਨੂੰ ਪਦਮ ਸ੍ਰੀ ਐਵਾਰਡ ਦੇਣ ਦਾ ਐਲਾਨ ਕੀਤਾ ਗਿਆ ਹੈ ।

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

ਇਸ਼ਤਿਹਾਰ

http://sameydiawaaz.com/Poster%20&%20Add/Poster%20-%20Singh%20Sardaar%20Promo.JPG


http://sameydiawaaz.com/Poster%20&%20Add/Bapu%20Surat%20Singh%20-%2018.07.2015.jpg


http://sameydiawaaz.com/VIDEO/Raj%20Kakra%20-%20Patta%20Singhan%20Da%20Vairi.JPG


http://sameydiawaaz.com/Poster%20&%20Add/Radio%20-%20Sach%20Di%20Goonj.jpg

Merken

Merken

   
© 2001 - 2012 Samey Di Awaaz