ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Nov 2017
Mo Tu We Th Fr Sa Su
30 31 1 2 3 4 5
6 7 8 9 10 11 12
13 14 15 16 17 18 19
20 21 22 23 24 25 26
27 28 29 30 1 2 3
   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

004451381
ਅੱਜ
ਇਸ ਮਹੀਨੇ
835
62489

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.162.250.227
   

09 ਮਈ 2013

ਬੀਬੀ ਨਿਰਪ੍ਰੀਤ ਕੌਰ ਵਲੋਂ ਭੁੱਖ ਹੜਤਾਲ ਸਮਾਪਤ

 http://sameydiawaaz.com/Archive%20News/%5B2013%5D/05/09.05.2013%20-%2007.jpg

ਨਵੀਂ ਦਿੱਲੀ, 8 ਮਈ: ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਿਛਲੇ ਛੇ ਦਿਨਾਂ ਤੋਂ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੀ 1984 ਦੇ ਕਤਲੇਆਮ ਦੀ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਅੱਜ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਸਮਝਾਏ ਜਾਣ ‘ਤੇ ਅਜਿਹਾ ਕੀਤਾ। ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਦਿੱਲੀ ਗੁਰਦੁਆਰਾ  ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਕਾਲ ਤਖ਼ਤ ਦੇ ਜਥੇਦਾਰ ਗੁਰਬਚਨ ਸਿੰਘ ਦੀ ਮੌਜੂਦਗੀ ਵਿੱਚ ਬੀਬੀ ਨਿਰਪ੍ਰੀਤ ਕੌਰ ਅਤੇ ਹੋਰ ਦੋ ਗਵਾਹਾਂ ਨੂੰ ਜੂਸ ਪਿਲਾ ਕੇ ਇਹ ਭੁੱਖ ਹੜਤਾਲ ਸਮਾਪਤ ਕਰਵਾਈ। ਇਸ ਤੋਂ ਪਹਿਲਾਂ ਅੱਜ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ, ਅਹੁਦੇਦਾਰਾਂ ਅਤੇ ਸੰਸਦ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਜੰਤਰ-ਮੰਤਰ ਵਿਖੇ ਪੁੱਜ ਕੇ ਬੀਬੀ ਨਿਰਪ੍ਰੀਤ ਕੌਰ ਦੀ ਮੁਹਿੰਮ ਨੂੰ ਸਮਰਥਨ ਦਿੱਤਾ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਭਾਰਤ ਵਿੱਚ ਹਮੇਸ਼ਾ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਨਾਂਗਲੋਈ ਇਲਾਕੇ ਵਿੱਚ ਹੋਏ ਕਤਲੇਆਮ ਦੇ ਚਸ਼ਮਦੀਦ ਗੁਰਬਚਨ ਸਿੰਘ ਦੀ ਗਵਾਹੀ ਦੇ ਆਧਾਰ ‘ਤੇ ਜੋ ਐਫ.ਆਈ.ਆਰ. ਦਰਜ ਹੋਈ, ਉਸ ਵਿੱਚ ਦੰਗੇ ਭੜਕਾਉਣ ਦਾ ਇਲਜ਼ਾਮ ਸੱਜਣ ਕੁਮਾਰ ‘ਤੇ ਲਗਾਇਆ ਗਿਆ ਸੀ। ਇਸ ਮਾਮਲੇ ਦੀ ਚਾਰਜਸ਼ੀਟ 1992 ਵਿੱਚ ਤਿਆਰ ਹੋ ਗਈ ਸੀ, ਪਰ ਸੱਜਣ ਕੁਮਾਰ ਨੂੰ ਬਚਾਉਣ ਲਈ, ਉਸ ਨੂੰ ਅੱਜ ਤੱਕ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਅਕਾਲੀ ਦਲ ਦੀ ਯੁਵਾ ਇਕਾਈ ਦੇ ਕੌਮੀ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 84 ਦੇ ਸੰਤਾਪ ਨੂੰ ਆਪਣੇ ਪਿੰਡੇ ‘ਤੇ ਹੰਢਾਉਣ ਵਾਲੀ ਬੀਬੀ ਨਿਰਪ੍ਰੀਤ ਕੌਰ ਵੱਲੋਂ ਇਨਸਾਫ ਲੈਣ ਲਈ ਕੀਤਾ ਜਾ ਰਿਹਾ ਸੰਘਰਸ਼ ਉਸ ਦੀ ਬਹਾਦਰੀ ਦਾ ਪ੍ਰਤੀਕ ਹੈ।  ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਬੀਬੀ ਨਿਰਪ੍ਰੀਤ ਕੌਰ ਨੇ ਜਬਰ ਜ਼ੁਲਮ ਖ਼ਿਲਾਫ਼ ਆਵਾਜ਼ ਚੁੱਕਣ ਲਈ ਇਹ ਵਰਤ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਪੁਲੀਸ ਅਤੇ ਅਦਾਲਤਾਂ ਦਾ ਕੰਮ ਹੁੰਦਾ ਹੈ ਪਰ ਜਾਂਚ ਏਜੰਸੀਆਂ ਵੱਲੋਂ ਅਦਾਲਤਾਂ ਵਿੱਚ ਸਬੂਤ ਪੇਸ਼ ਕੀਤੇ ਨਾ ਜਾਣ ਕਾਰਨ ਦੋਸ਼ੀ ਅਦਾਲਤਾਂ ਤੋਂ ਬਰੀ ਹੁੰਦੇ ਜਾ ਰਹੇ ਹਨ।  ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਖੁਦ ਇਕ ਸਿੱਖ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੋਂ ਪਾਸਾ ਵੱਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਬੀ ਨਿਰਪ੍ਰੀਤ ਕੌਰ ਦੀ ਲੜਾਈ ਸਮੁੱਚੀ ਕੌਮ ਦੀ ਹੈ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਬੀ ਨਿਰਪ੍ਰੀਤ ਕੌਰ ਤੇ ਹੋਰਨਾਂ ਗਵਾਹਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਧਰਨੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਲਵੰਤ ਸਿੰਘ ਰਾਮੂਵਾਲੀਆ, ਪ੍ਰੇਮ ਸਿੰਘ ਚੰਦੂਮਾਜਰਾ, ਹੀਰਾ ਸਿੰਘ ਗਾਬੜੀਆ, ਬੀਬੀ ਜਗੀਰ ਕੌਰ, ਪੰਜਾਬ ਤੋਂ ਅਕਾਲੀ ਦਲ ਦੇ ਸੰਸਦ ਮੈਂਬਰ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਮਨਜਿੰਦਰ ਸਿੰਘ ਸਿਰਸਾ, ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਅਤੇ ਦਿੱਲੀ-ਪੰਜਾਬ ਤੋਂ ਅਕਾਲੀ ਦਲ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


84 ਦਾ ਕਤਲੇਆਮ: ਸਿਆਸੀ ਨੇਤਾਵਾਂ ਨੇ ਰਾਸ਼ਟਰਪਤੀ ਤੋਂ ਨਿਆਂ ਮੰਗਿਆ

 http://sameydiawaaz.com/Archive%20News/%5B2013%5D/05/09.05.2013%20-%2004.jpg

ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੀਟਿੰਗ ਤੋਂ ਬਾਅਦ

ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਆਗੂ। (ਫੋਟੋ: ਮੁਕੇਸ਼ ਅਗਰਵਾਲ)

ਨਵੀਂ ਦਿੱਲੀ 8 ਮਈ (ਸਰਬਜੀਤ ਸਿੰਘ) :- ਸਿੱਖ ਕਤਲੇਆਮ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰਦਿਆਂ ਵੱਖ - ਵੱਖ ਸਿਆਸੀ ਆਗੂਆਂ ਨੇ ਅੱਜ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਦੰਗਿਆਂ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਤੋਂ ਕਰਵਾਈ ਜਾਵੇ।

ਰਾਸ਼ਟਰਪਤੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਗਏ ਇਸ ਵਫਦ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਇਲਾਵਾ ਸਮਾਜਵਾਦੀ ਪਾਰਟੀ, ਟੀਡੀਪੀ, ਜੇਐਮਐਮ, ਬੀਜੇਡੀ, ਜਨਤਾ ਦਲ (ਯੂ) ਅਤੇ ਇਨੈਲੋ ਦੇ ਆਗੂ ਵੀ ਸ਼ਾਮਲ ਸਨ। ਉਨ੍ਹਾਂ ਰਾਸ਼ਟਰਪਤੀ ਨੂੰ ਯਾਦ-ਪੱਤਰ ਵੀ ਸੌਂਪਿਆ ਤੇ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਤਾਂ ਜੋ ਸਿੱਖ ਭਾਈਚਾਰੇ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਮੰਗ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਵਿਸ਼ੇਸ਼ ਟੀਮ ਬਣਾਈ ਜਾਵੇ ਜੋ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੰਮ ਕਰੇ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਹੁਣ ਤਕ ਦੰਗਿਆਂ ਦੇ ਦੋਸ਼ੀ ਇਕ ਵੀ ਵਿਅਕਤੀ ਨੂੰ ਸਜ਼ਾ ਨਹੀਂ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਇਸ ਮੁੱਦੇ ‘ਤੇ ਮੁਲਾਕਾਤ ਕੀਤੀ ਤੇ ਸਿੱਖ ਦੰਗਿਆਂ ਦੀ ਜਾਂਚ ਵਿਸ਼ੇਸ਼ ਟੀਮ ਤੋਂ ਕਰਵਾਏ ਜਾਣ ਦੀ ਮੰਗ ਕੀਤੀ।


ਸ਼ਹੀਦੀ ਯਾਦਗਾਰ ਤੋ ਸ਼ਹੀਦ ਸੰਤ ਜਰਨੈਲ ਸਿੰਘ ਜੀ ਦਾ ਨਾਮ

ਹਟਾਉਣ ਦੀ ਕੋਸ਼ਿਸ਼ ਦੀ ਸਖਤ ਨਿਖੇਧੀ – ਪੰਥਕ ਜਥੇਬੰਦੀਆਂ

ਬੀਬੀ ਨਿਰਪ੍ਰੀਤ ਕੌਰ ਵਲੋ ਸ਼ੁਰੂ ਕੀਤੇ ਸੰਘਰਸ਼ ਵਿੱਚ ਸੰਗਤਾਂ ਵੱਡੀ ਗਿਣਤੀ ਸ਼ਾਮਲ ਹੋਣ

 http://sameydiawaaz.com/Archive%20News/%5B2013%5D/05/09.05.2013%20-%2001.jpg

ਜਰਮਨੀ 8 ਮਈ (ਸਰਦੂਲ ਸਿੰਘ ਸੇਖੋਂ) :- ਜੂਨ 1984 ਦੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਚ ਬਣਾਈ ਗਈ ਯਾਦਗਾਰ ਤੇ ਵੀਹਵੀਂ ਸਦੀ ਦੇ ਮਹਾਨ ਸਿੱਖ, ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਨਾਮ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਸਾਹਿਬ ਵਲੋ ਹਟਾਉਣ ਦੀ ਕੀਤੀ ਗਈ ਕੋਸ਼ਿਸ਼ ਦੀ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਮੁੱਖੀਆਂ ਨੇ ਸਾਂਝੇ ਬਿਆਨ ਰਾਹੀਂ ਸਖਤ ਨਿਖੇਧੀ ਕੀਤੀ ਹੈ ।

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਮੁੱਖੀਆਂ ਜਥੇਦਾਰ ਰੇਸ਼ਮ ਸਿੰਘ ਬੱਬਰ ਮੁੱਖੀ ਬੱਬਰ ਖਾਲਸਾ ਜਰਮਨੀ, ਭਾਈ ਗੁਰਮੀਤ ਸਿੰਘ ਖਨਿਆਣ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਭਾਈ ਗੁਰਦੀਪ ਸਿੰਘ ਪ੍ਰਦੇਸੀ ਮੁੱਖੀ ਦਲ ਖਾਲਸਾ ਜਰਮਨੀ, ਭਾਈ ਸੋਹਣ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਜਰਮਨੀ ਨੇ ਆਪਣੇ ਬਿਆਨ ਰਾਹੀਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੂੰ ਸਿੱਖ ਕੌਮ ਵਿਰੋਧੀ ਲੋਕਾਂ ਵਲੋਂ ਪਾਏ ਜਾ ਰਹੇ ਰੌਲੇ ਦਾ ਸਾਥ ਨਹੀਂ ਦੇਣਾ ਚਾਹੀਦਾ, ਬਲਕਿ ਸਿੱਖ ਕੌਮ ਦੀ ਸ਼੍ਰੋਮਣੀ ਸੰਸਥਾ ਦੇ ਪ੍ਰਧਾਨ ਹੋਣ ਨਾਤੇ ਕੌਮੀ ਹਿੱਤਾਂ ਲਈ ਪੰਥਕ ਧਿਰਾਂ ਦੀ ਅਗਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਜਦ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਤੋਂ ਹੀ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਵੀਹਵੀਂ ਸਦੀ ਦਾ ਮਹਾਨ ਸਿੱਖ ਅਤੇ ਮਹਾਨ ਸ਼ਹੀਦ ਦਾ ਖਿਤਾਬ ਦੇ ਚੁੱਕੀ ਹੈ, ਹਰ ਸਾਲ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਚ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ ਹੁੰਦੇ ਆ ਰਹੇ ਹਨ ਤਾਂ ਅੱਜ ਅਜਿਹੀ ਕਿਹੜੀ ਜੱਗੋ ਤੇਹਰਵੀਂ ਹੋ ਗਈ ਜੋ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੀ ਸ਼ਹੀਦ ਸੰਤ ਜਰਨੈਲ ਸਿੰਘ ਜੀ ਦੇ ਨਾਮ ਲਿਖਿਆ ਦੇਖਕੇ ਘਬਰਾ ਰਿਹਾ ਹੈ, ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੂੰ ਅਪੀਲ ਕੀਤੀ ਕਿ ਸ਼ਹੀਦੀ ਯਾਦਗਾਰ ਤੇ ਸੰਤ ਜਰਨੈਲ ਸਿੰਘ ਜੀ ਸਮੇਤ ਘੱਲੂਘਾਰੇ ਸਮੇਂ ਸ਼ਹੀਦ ਹੋਏ ਸਮੂਹ ਸ਼ਹੀਦਾਂ ਸਿੰਘ - ਸਿੰਘਣੀਆਂ ਦੇ ਨਾਮ ਲਿਖੇ ਜਾਣ ਤਾਂ ਹੀ ਅਸਲ ਵਿੱਚ ਸ਼ਹੀਦੀ ਯਾਦਗਾਰ ਬਣਾਉਣ ਦਾ ਅਸਲ ਮਕਸਦ ਪੂਰਾ ਹੋਵੇਗਾ । ਉਨ੍ਹਾਂ ਕਿਹਾ ਸ਼ਹੀਦਾਂ ਦੀ ਯਾਦ ਦਾ ਬਣਨਾ ਅਤੇ ਬਣਾਉਣਾ ਸਿੱਖ ਕੌਮ ਦਾ ਆਪਣਾ ਮਸਲਾ ਹੈ, ਇਹ ਨਾ ਕਾਂਗਰਸ, ਨਾ ਭਾਜਪਾ ਅਤੇ ਨਾ ਹੀ ਪੰਜਾਬ ਸ੍ਰਕਾਰ ਦਾ ਮਸਲਾ ਹੈ । ਅਗਰ ਇਨ੍ਹਾਂ ਚ ਕੋਈ ਵੀ ਸਿੱਖ ਕੌਮ ਦੇ ਮਸਲਿਆਂ ਵਿੱਚ ਦਖਲ ਦਿੰਦਾ ਹੈ ਤਾਂ ਸਿੱਖ ਕੌਮ ਕਦੀ ਬਰਦਾਸ਼ਤ ਨਹੀਂ ਕਰੇਗੀ । ਉਨ੍ਹਾਂ ਇਨ੍ਹਾਂ ਸੰਤਾਂ ਮਹਾਪੁਰਸ਼ਾਂ ਨੂੰ ਵੀ ਕੁੱਝ ਨਿਗੁਣੀਆ ਗਰਜਾਂ ਲਈ ਸਿੱਖ ਕੌਮ ਦੇ ਕਾਤਲ ਨਾਲ ਕੁਰਸੀਆਂ ਜੋੜ - ਜੋੜ ਬੈਠਣ ਨੂੰ ਸ਼ਹੀਦਾਂ ਨਾਲ ਧਰੋਹ ਕਰਾਰ ਦਿੱਤਾ ।

ਇੱਕ ਵੱਖਰੇ ਬਿਆਨ ਰਾਹੀਂ ਉਨ੍ਹਾਂ ਦਿੱਲੀ ਦੀ ਅਦਾਲਤ ਵਲੋਂ ਸਿੱਖ ਕੌਮ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕਰਨ ਖਿਲਾਫ ਦਿੱਲੀ ਦੇ ਸਿੱਖਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸ਼ਲਾਘਾ ਕੀਤੀ ਅਤੇ ਬੀਬੀ ਨਿਰਪ੍ਰੀਤ ਕੌਰ ਵਲੋਂ ਰੱਖੇ ਗਏ ਮਰਨ ਵਰਤ ਵਿੱਚ ਸਿੱਖ ਕੌਮ ਦੇ ਵੱਡੇ ਲੀਡਰਾਂ ਵਲੋਂ ਸ਼ਾਮਿਲ ਨਾ ਹੋਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਸਮੇਂ ਪੰਜਾਬ ਦੀ ਸਿੱਖ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਕੇ ਬੀਬੀ ਨਿਰਪ੍ਰੀਤ ਕੌਰ ਵਲੋਂ ਸ਼ੁਰੂ ਕੀਤੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ।


ਪਾਕਿਸਤਾਨੀ ਕੈਦੀ ਸਨਾਉੱਲਾ ਦੀ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਮੌਤ

http://usimages.jagbani.com/admincontrol/all_multimedia/2013_5image_09_25_393557968sana-l.jpg

ਚੰਡੀਗੜ੍ਹ :- ਜੰਮੂ ਦੀ ਕੋਟ ਭਲਵਾਲ ਜੇਲ 'ਚ ਬੀਤੇ ਦਿਨੀਂ ਕੈਦੀਆਂ ਵੱਲੋਂ ਕੀਤੇ ਗਏ ਹਮਲੇ ਦਾ ਸ਼ਿਕਾਰ ਹੋਏ ਪਾਕਿਸਤਾਨੀ ਕੈਦੀ ਸਨਾਉੱਲਾ ਦੀ ਚੰਡੀਗਡ਼੍ਹ ਦੇ ਪੀ. ਜੀ. ਆਈ. ਹਸਪਤਾਲ 'ਚ ਵੀਰਵਾਰ ਸਵੇਰੇ ਮੌਤ ਹੋ ਗਈ। ਹਮਲੇ ਦੇ ਬਾਅਦ ਤੋਂ ਸਨਾਉੱਲਾ ਨੂੰ ਪੀ. ਜੀ. ਆਈ. 'ਚ ਭਰਤੀ ਕੀਤਾ ਗਿਆ ਸੀ, ਜਿੱਥੇ ਉਸ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਸੀ। ਡਾਕਟਰਾਂ ਵੱਲੋਂ ਦਿੱਤੀ ਮੁੱਢਲੀ ਰਿਪੋਰਟ 'ਚ ਸਨਾਉੱਲਾ ਦੀ ਮੌਤ ਦਾ ਕਾਰਨ ਉਸ ਦੇ ਸਰੀਰ ਦੇ ਅੰਗਾਂ ਦਾ ਕੰਮ ਨਾ ਕਰਨਾ ਦੱਸਿਆ ਜਾ ਰਿਹਾ ਹੈ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸਿਸ਼ ਕੀਤੀ, ਪਰ ਉਹ ਉਸ ਨੂੰ ਬਚਾਉਣ 'ਚ ਅਸਫਲ ਰਹੇ। ਸੂਤਰਾਂ ਮੁਤਾਬਕ ਸਨਾਉੱਲਾ ਦੇ ਪੋਸਟ ਮਾਰਟਮ ਲਈ ਤਿੰਨ ਡਾਕਟਰਾਂ ਦਾ ਇਕ ਪੈਨਲ ਬਣਾਇਆ ਗਿਆ ਹੈ, ਜਿਹੜਾ ਪੋਸਟ ਮਾਰਟਮ ਉਪਰੰਤ ਆਪਣੀ ਰਿਪੋਰਟ ਸਰਕਾਰ ਨੂੰ ਦੇਵੇਗਾ।

ਇਸ ਦੌਰਾਨ ਪਾਕਿਸਤਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਸਨਾਉੱਲਾ ਦੀ ਲਾਸ਼ ਸੌਂਪ ਦਿੱਤੀ ਜਾਵੇ। ਇਸ ਦੇ ਨਾਲ ਹੀ ਪਾਕਿਸਤਾਨ ਨੇ ਇਸ ਘਟਨਾ ਦੀ ਜਾਂਚ ਕਿਸੇ ਕੌਮਾਂਤਰੀ ਏਜੰਸੀ ਤੋਂ ਕਰਵਾਉਣ ਦੀ ਵੀ ਮੰਗ ਕੀਤੀ ਹੈ। ਪਾਕਿਸਤਾਨ ਨੇ ਆਪਣੇ ਉਨ੍ਹਾਂ 47 ਕੈਦੀਆਂ ਨੂੰ ਵੀ ਰਿਹਾਅ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀ ਸਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਕੋਟ ਲਖਪਤ ਜੇਲ 'ਚ ਇਸ ਤਰ੍ਹਾਂ ਦੇ ਇਕ ਹਮਲੇ 'ਚ ਬੁਰੀ ਤਰ੍ਹਾਂ ਜ਼ਖਮੀ ਹੋਏ ਭਾਰਤੀ ਕੈਦੀ ਸਰਬਜੀਤ ਸਿੰਘ ਦੀ ਮੌਤ ਹੋਣ ਤੋਂ ਇਕ ਦਿਨ ਬਾਅਦ ਹੀ ਸਨਾਉੱਲਾ 'ਤੇ ਹਮਲਾ ਹੋਇਆ ਸੀ। ਸਰਬਜੀਤ 'ਤੇ 26 ਅਪ੍ਰੈਲ ਨੂੰ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਉਹ ਕੋਮਾ 'ਚ ਚਲਾ ਗਿਆ ਅਤੇ ਬਾਅਦ 'ਚ ਉਸ ਦੀ ਮੌਤ ਹੋ ਗਈ । ਦੱਸਿਆ ਗਿਆ ਹੈ ਕਿ ਸਨਾਉੱਲਾ ਨੂੰ 1999 'ਚ ਅੱਤਵਾਦੀ ਕਾਰਵਾਈਆਂ 'ਚ ਸ਼ਾਮਲ ਹੋਣ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਜੰਮੂ ਦੀ ਜੇਲ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ।


ਅਮਰੀਕੀ ਗੁਰਦੁਆਰੇ ਦੇ ਬਾਹਰ ਬਜ਼ੁਰਗ ਸਿੱਖ ‘ਤੇ ਹਮਲਾ

http://sameydiawaaz.com/Archive%20News/%5B2013%5D/05/09.05.2013%20-%2005.jpg

ਵਾਸ਼ਿੰਗਟਨ 8 ਮਈ ਅਮਰੀਕਾ ਦੇ ਇਕ ਗੁਰਦੁਆਰੇ ਦੇ ਬਾਹਰ ਇਕ ਬਜ਼ੁਰਗ ਸਿੱਖ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਜ਼ਖ਼ਮੀ ਹੋਏ ਬਜ਼ੁਰਗ ਦੀ ਹਾਲਤ ਗੰਭੀਰ ਹੈ ਤੇ ਪੁਲੀਸ ਨੇ ਹਮਲਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਇਹ ਘਟਨਾ ਕੈਲੇਫੋਰਨੀਆ ਦੇ ਮੱਧ ਵਿਚ ਸਥਿਤ ਫਰੈਸਨੋ ਦੇ ਗੁਰਦੁਆਰੇ ਦੇ ਬਾਹਰ ਵਾਪਰੀ। ਮੁਲਜ਼ਮ ਦੀ ਪਛਾਣ ਗਿਲਬਰਟ ਗਾਰਸੀਆ ਵਜੋਂ ਹੋਈ ਹੈ। ਫਰੈਸਨੋ ਦੇ ਪੁਲੀਸ ਮੁਖੀ ਜੈਰੀ ਡਾਇਰ ਨੇ ਦੱਸਿਆ ਕਿ ਐਤਵਾਰ ਨੂੰ ਗੁਰਦੁਆਰੇ ਵਿਚ ਸਿੱਖ ਭਾਈਚਾਰੇ ਦਾ ਇਕੱਠ ਹੋਇਆ ਸੀ ਜਿੱਥੇ ਪਿਆਰਾ ਸਿੰਘ (82) ਰੋਜ਼ਾਨਾ ਸੇਵਾ ਨਿਭਾਉਂਦਾ ਆ ਰਿਹਾ ਸੀ। ਜਦੋਂ ਉਹ ਗੁਰਦੁਆਰੇ ਤੋਂ ਬਾਹਰ ਆਇਆ ਤਾਂ ਮੁਲਜ਼ਮ ਨੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੇ ਬੁਰੀ ਤਰ੍ਹਾਂ ਬਜ਼ੁਰਗ ਦੀ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀਆਂ ਹੱਡੀਆਂ ਤੇ ਕੁਝ ਪਸਲੀਆਂ ਟੁੱਟ ਗਈਆਂ। ਬਜ਼ੁਰਗ ਹਾਲੇ ਤਕ ਬੇਹੋਸ਼ ਹੈ ਪਰ ਉਸ ਦੀ ਹਾਲਤ ‘ਚ ਕੁਝ ਸੁਧਾਰ ਹੋਇਆ ਹੈ। ਐਤਵਾਰ ਦੇਰ ਸ਼ਾਮ ਨੂੰ ਐਫਬੀਆਈ, ਨਿਆਂ ਵਿਭਾਗ, ਪੁਲੀਸ ਅਤੇ ਕੁਝ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਅਜਿਹੀ ਕੋਈ ਘਟਨਾ ਵਾਪਰਨ ਤੋਂ ਰੋਕਣ ਲਈ ਲੋੜੀਂਦੇ ਸਾਰੇ ਕਦਮ ਚੁੱਕੇ ਜਾਣਗੇ। ਇਸ ਦੌਰਾਨ ਫਰੈਸਨੋ ਦੇ ਗੁਰਦੁਆਰੇ ਦੇ ਪ੍ਰਧਾਨ ਗੁਰਦੇਵ ਸਿੰਘ ਮੁਹਾਰ ਨੇ ਦੱਸਿਆ ਕਿ ਇਹ ਹਮਲਾ ਫਿਰਕੂ ਨਫ਼ਰਤ ਦਾ ਨਤੀਜਾ ਹੈ। ਜ਼ਿਕਰਯੋਗ ਹੈ ਕਿ ਇਹ ਇਲਾਕਾ ਕੈਲੇਫੋਰਨੀਆ ਦੀ ਵਾਦੀ ਦੇ ਮੱਧ ਵਿਚ ਸਥਿਤ ਹੈ ਅਤੇ ਇੱਥੇ ਪੰਜਾਬੀਆਂ ਦੀ ਕਾਫੀ ਵਸੋਂ ਹੈ।


ਕਰਨਾਟਕ 'ਚ ਕਾਂਗਰਸ ਨੇ ਦਿੱਤੀ ਭਾਜਪਾ ਨੂੰ ਕਰਾਰੀ ਹਾਰ

http://sameydiawaaz.com/Archive%20News/%5B2013%5D/05/09.05.2013%20-%2002.jpg

ਬੰਗਲੌਰ ਵਿੱਚ ਜਿੱਤ ਦੇ ਜ਼ਸ਼ਨ ਮਨਾ ਰਹੇ ਕਾਂਗਰਸੀ ਕਾਰਕੁਨ

http://sameydiawaaz.com/Archive%20News/%5B2013%5D/05/09.05.2013%20-%2003.jpgਬੰਗਲੌਰ 8 ਮਈ :- ਕਾਂਗਰਸ ਨੇ ਕਰਨਾਟਕ ‘ਚ ਸ਼ਾਨਦਾਰ ਵਾਪਸੀ ਕਰਦਿਆਂ ਸੱਤ ਸਾਲ ਬਾਅਦ ਮੁੜ ਆਪਣੇ ਦੱਖਣੀ ਗੜ੍ਹ ‘ਤੇ ਕਬਜ਼ਾ ਕਰ ਲਿਆ ਜਦਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੀ ਤੇ ਫੁੱਟ ਦਾ ਸ਼ਿਕਾਰ ਹੋਈ ਭਾਜਪਾ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ।

ਕੇਂਦਰ ‘ਚ ਕਈ ਘੁਟਾਲਿਆਂ ਦੇ ਮੁੱਦੇ ‘ਤੇ ਘਿਰੀ ਹੋਣ ਦੇ ਬਾਵਜੂਦ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ 224 ਮੈਂਬਰੀ ਸਦਨ ਵਿੱਚੋਂ 121 ਸੀਟਾਂ ਹਾਸਲ ਕਰਕੇ ਸਾਰੇ ਚੋਣ ਕਿਆਫਿਆਂ ਨੂੰ ਫੇਲ੍ਹ ਕਰ ਦਿੱਤਾ। ਇਹ ਅੰਕੜਾ ਸਦਨ ਦੀਆਂ ਅੱਧੀਆਂ ਨਾਲੋਂ ਵਧ ਹੈ। ਪੰਜ ਸਾਲ ਪਹਿਲਾਂ ਕਾਂਗਰਸ ਨੂੰ ਜਦੋਂ ਹਾਰ ਹੋਈ ਸੀ ਤਾਂ ਉਦੋਂ ਇਸ ਨੂੰ 77 ਸੀਟਾਂ ਹੀ ਮਿਲੀਆਂ ਸਨ। ਹੁਣ ਕਾਂਗਰਸ ਦੀ ਜਿੱਤ ਨਾਲ ਹੋਰ ਪਛੜੀਆਂ ਸ਼੍ਰੇਣੀਆਂ ਦੇ ਆਗੂ ਸਿੱਦਾਰਮਈਆ ਅਤੇ ਦਲਿਤ ਆਗੂ ਤੇ ਕੇਂਦਰੀ ਮੰਤਰੀ ਮਲਿਕਾਰਜਨ ਖੜਗੇ ਦਰਮਿਆਨ ਮੁੱਖ ਮੰਤਰੀ ਦੇ ਅਹੁਦੇ ਲਈ ਦੌੜ ਸ਼ੁਰੂ ਹੋ ਗਈ ਹੈ।

ਦੱਖਣੀ ਭਾਰਤ ਵਿੱਚ ਪਹਿਲੀ ਵਾਰ ਸਰਕਾਰ ਬਣਾਉਣ ਵਾਲੀ ਭਾਜਪਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰਨ, ਫੁੱਟ ਦਾ ਸ਼ਿਕਾਰ ਹੋਣ ਤੇ ਬੀ.ਐਸ. ਯੇਡੀਯੂਰੱਪਾ ਵੱਲੋਂ ਵੱਖ ਹੋ ਜਾਣ ਕਾਰਨ ਕਾਫੀ ਨੁਕਸਾਨ ਹੋਇਆ। ਭਾਜਪਾ ਇਸ ਵਾਰ 40 ਸੀਟਾਂ ਹੀ ਹਾਸਲ ਕਰ ਸਕੀ ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨੇ 110 ਸੀਟਾਂ ਹਾਸਲ ਕੀਤੀਆਂ ਸਨ। ਦੂਜੇ ਪਾਸੇ 2008 ਦੀਆਂ ਚੋਣਾਂ ਵਿੱਚ 28 ਸੀਟਾਂ ਜਿੱਤਣ ਵਾਲੇ ਜਨਤਾ ਦਲ (ਐਸ) ਨੂੰ ਇਸ ਵਾਰ ਫਾਇਦਾ ਹੋ ਗਿਆ ਤੇ ਉਸ ਨੇ 40 ਸੀਟਾਂ ਜਿੱਤੀਆਂ। ਇਸ ਵਾਰ ਮੁੱਖ ਵਿਰੋਧੀ ਧਿਰ ਦਾ ਦਰਜਾ ਹਾਸਲ ਕਰਨ ਲਈ ਭਾਜਪਾ ਤੇ ਜਨਤਾ ਦਲ (ਐਸ) ਦਰਮਿਆਨ ਫਸਵਾਂ ਮੁਕਾਬਲਾ ਸੀ। ਯੇਡੀਯੂਰੱਪਾ ਦੀ ਅਗਵਾਈ ਵਾਲੀ ਕਰਨਾਟਕ ਜਨਤਾ ਪਕਸ਼ਾ (ਕੇ.ਜੇ.ਪੀ.) ਭਾਜਪਾ ਲਈ ਸਿੱਧੇ ਤੌਰ ‘ਤੇ  ਨੁਕਸਾਨਦੇਹ ਸਾਬਤ ਹੋਇਆ ਪਰ ਆਪਣੇ ਲਈ ਇਹ ਖਾਸ ਕੁਝ ਨਹੀਂ ਕਰ ਸਕਿਆ। ਇਸ ਨੂੰ ਕੇਵਲ 7 ਸੀਟਾਂ ਹੀ ਮਿਲੀਆਂ। ਭਾਜਪਾ ਦੇ ਸਾਬਕਾ ਮੰਤਰੀ ਸਿਰੀਰਾਮੁਲੂ ਦੀ ਅਗਵਾਈ ਵਾਲੀ ਬੀਐਸਆਰ-ਕਾਂਗਰਸ ਨੇ ਵੀ ਭਾਜਪਾ ਦੀਆਂ ਵੋਟਾਂ ਨੂੰ ਖੋਰਾ ਲਾਉਂਦੇ ਹੋਏ ਚਾਰ ਸੀਟਾਂ ਜਿੱਤ ਲਈਆਂ। ਜਗਦੀਸ਼ ਸ਼ੈਟਰ ਦੀ ਅਗਵਾਈ ਵਾਲੀ ਸਰਕਾਰ ਦੇ ਆਖਰੀ ਸਮੇਂ ਵਿੱਚ ਭਾਜਪਾ ਨੂੰ ਛੱਡ ਕੇ ਸਮਾਜਵਾਦੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸੀ.ਪੀ. ਯੋਗੀਸ਼ਵਰ ਨੇ ਵੀ ਅਨੀਤਾ ਕੁਮਾਰਸਵਾਮੀ (ਜਨਤਾ ਦਲ ਐਸ) ਨੂੰ ਹਰਾ ਕੇ ਚੱਨਾ ਪਟਾ ਸੀਟ ਜਿੱਤ ਲਈ। ਉਨ੍ਹਾਂ ਆਪਣੀ ਵਿਰੋਧੀ ਉਮੀਦਵਾਰ ਤੇ ਜੇ.ਡੀ.ਐਸ. ਦੇ ਸੂਬਾ ਪ੍ਰਧਾਨ ਐਚ.ਡੀ. ਕੁਮਾਰਸਵਾਮੀ ਦੀ ਪਤਨੀ ਨੂੰ ਕਰੀਬ 65 ਸੌ ਵੋਟਾਂ ਨਾਲ ਹਰਾਇਆ। ਹਾਲਾਂਕਿ ਮੁੱਖ ਮੰਤਰੀ ਜਗਦੀਸ਼ ਸ਼ੈਟਰ (ਹੁਬਲੀ ਪਾਰਵਾੜ), ਯੇਡੀਯੂਰੱਪਾ (ਸ਼ਿਖਰੀਪੁਰਾ), ਸਿੱਦਾਰਮੱਈਆ (ਵਰੁਨਾ) ਤੇ ਐਚ.ਡੀ. ਕੁਮਾਰਸਵਾਮੀ (ਰਾਮਨਗਰਮ) ਜਿਹੇ ਵੱਡੇ ਆਗੂ ਆਪੋ-ਆਪਣਿਆਂ ਹਲਕਿਆਂ ਤੋਂ ਜਿੱਤ ਗਏ ਪਰ ਕਾਂਗਰਸ ਆਗੂ ਤੇ ਮੁੱਖ ਮੰਤਰੀ ਪਦ ਦੇ ਦਾਅਵੇਦਾਰ ਜੀ.ਐਸ. ਪਰਮੇਸ਼ਵਰ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। ਉਪ ਮੁੱਖ ਮੰਤਰੀ ਕੇ.ਐਸ. ਐਸ਼ਵਾਰੱਪਾ ਸਮੇਤ ਸ਼ੈਟਰ ਵਜ਼ਾਰਤ ਦੇ 12 ਮੰਤਰੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।

ਵਿਧਾਨ ਸਭਾ ਦੇ 223 ਹਲਕਿਆਂ ਵਾਸਤੇ ਵੋਟਾਂ ਪਈਆਂ ਸਨ ਜਦਕਿ ਮੈਸੂਰ ਜ਼ਿਲ੍ਹੇ ਦੇ ਹਲਕੇ ਪੇਰਿਯਾਪਟਨਾ ਦੀ ਚੋਣ 28 ਮਈ ਨੂੰ ਹੋਵੇਗੀ ਕਿਉਂਕਿ ਇੱਥੇ ਖੜ੍ਹੇ ਹੋਏ ਭਾਜਪਾ ਉਮੀਦਵਾਰ ਦੀ ਮੌਤ ਹੋ ਗਈ ਸੀ।

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

ਇਸ਼ਤਿਹਾਰ

http://sameydiawaaz.com/Poster%20&%20Add/Poster%20-%20Singh%20Sardaar%20Promo.JPG


http://sameydiawaaz.com/Poster%20&%20Add/Bapu%20Surat%20Singh%20-%2018.07.2015.jpg


http://sameydiawaaz.com/VIDEO/Raj%20Kakra%20-%20Patta%20Singhan%20Da%20Vairi.JPG


http://sameydiawaaz.com/Poster%20&%20Add/Radio%20-%20Sach%20Di%20Goonj.jpg

Merken

Merken

   
© 2001 - 2012 Samey Di Awaaz