ਮਲਟੀ ਮੀਡੀਆ ਗੈਲਰੀ  

   

ਇਸ ਮਹੀਨੇ ਦੀਆਂ ਪਿਛਲੀਆਂ ਖਬਰਾਂ ਵੇਖਣ ਲਈ ਸਬੰਧਤ ਤਰੀਕ ਤੇ ਕਲਿੱਕ ਕਰੋ ਜੀ ।  

Nov 2018
Mo Tu We Th Fr Sa Su
29 30 31 1 2 3 4
5 6 7 8 9 10 11
12 13 14 15 16 17 18
19 20 21 22 23 24 25
26 27 28 29 30 1 2
   

http://sameydiawaaz.com/SDA%20-%20New%20Menu%20Bar/SDA%20-%2016.JPG

http://sameydiawaaz.com/SDA%20-%20New%20Menu%20Bar/SDA%20-%2017.JPG

http://sameydiawaaz.com/SDA%20-%20New%20Menu%20Bar/SDA%20-%2018.JPG

http://sameydiawaaz.com/SDA%20-%20New%20Menu%20Bar/SDA%20-%2019.JPG

http://sameydiawaaz.com/SDA%20-%20New%20Menu%20Bar/SDA%20-%2020.JPG

http://sameydiawaaz.com/SDA%20-%20New%20Menu%20Bar/SDA%20-%2021.JPG

http://sameydiawaaz.com/SDA%20-%20New%20Menu%20Bar/SDA%20-%2022.JPG

http://sameydiawaaz.com/SDA%20-%20New%20Menu%20Bar/SDA%20-%2023.JPG

http://sameydiawaaz.com/SDA%20-%20New%20Menu%20Bar/SDA%20-%2024.JPG

http://sameydiawaaz.com/SDA%20-%20New%20Menu%20Bar/SDA%20-%2025.JPG

http://sameydiawaaz.com/SDA%20-%20New%20Menu%20Bar/SDA%20-%2026.JPG

   

ਸਮੇਂ ਦੀ ਅਵਾਜ਼ ਤੇ ਹੁਣ ਤੱਕ ਆਉਣ ਵਾਲਿਆਂ ਦੀ ਗਿਣਤੀ  

005190974
ਅੱਜ
ਇਸ ਮਹੀਨੇ
1964
20660

ਤੁਹਾਡਾ ਆਈ ਪੀ ਐਡਰੈਸ ਜੋ ਕੰਮਪਿਊਟਰ ਨੇ ਰਿਕਾਰਡ ਕੀਤਾ ਹੈ 54.36.149.23
   

ਫੌਜੀ ਹਮਲੇ ਦਾ ਫਤੂਰ ਇੰਦਰਾ ਗਾਂਧੀ ਦੇ ਦਿਮਾਗ ਵਿਚ 18 ਮਹੀਨੇ

ਤੋਂ ਘੁੰਮ ਰਿਹਾ ਸੀ - ਲੈਫ. ਜਨਰਲ ਐਸ. ਕੇ. ਸਿਨਹਾ

http://sameydiawaaz.com/Archive%20News/%5B2015%5D/06/04.06.2015%20-%2001.jpg

ਸਾਕਾ ਨੀਲਾ ਤਾਰਾ ਦੇ ਦੌਰਾਨ ਜੋ ਸਿੱਖ ਗੋਲਡਨ ਟੈਂਪਲ ਵਿਚੋਂ ਫੌਜੀ ਹਮਲੇ ਦਾ ਹਥਿਆਰਬੰਦ ਮੁਕਾਬਲਾ ਕਰ ਰਹੇ ਸਨ, ਉਹ ਆਪਣੇ ਧਰਮ ਦੀ ਰੱਖਿਆ ਲਈ ਆਪਣੇ ਜਾਇਜ਼ ਅਧਿਕਾਰ ਦੇ ਅਧੀਨ ਲਡ਼ ਰਹੇ ਸਨ । ਇਸ ਗੱਲ ਦਾ ਪ੍ਰਗਟਾਵਾ ਰਿਟਾਇਰਡ ਲੈਫਟੀਨੈਂਟ ਜਨਰਲ ਐਸ. ਕੇ. ਸਿਨਹਾ ਨੇ ਕੀਤਾ । ਇਹ ਲੈਫ. ਜਨਰਲ ਐਸ. ਕੇ. ਸਿਨਹਾ ਉਹੀ ਹਨ ਜਿਨ੍ਹਾਂ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਨਾਂਹ ਕਰ ਦਿੱਤੀ ਸੀ । ਇਸ ਲਈ ਇਹਨਾਂ ਨੂੰ ਆਰਮੀ ਦਾ ਚੀਫ਼ ਨਹੀਂ ਬਣਾਇਆ ਗਿਆ ਸੀ । ਇਹਨਾਂ ਦੀ ਥਾਂ ‘ਤੇ ਫਿਰ ਜਨਰਲ ਵੈਦਿਆ ਨੂੰ ਫੌਜ ਦਾ ਚੀਫ਼ ਬਣਾਇਆ ਗਿਆ ਸੀ।

”ਫੌਜੀ ਕਾਰਵਾਈ ਕੋਈ ਆਖਰੀ ਰਸਤਾ ਨਹੀਂ ਸੀ, ਜਿਵੇਂ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਾਨੂੰ ਮੰਨਵਾਉਣਾ ਚਾਹੁੰਦੀ ਹੈ । ਇਸ ਫੌਜੀ ਹਮਲੇ ਦਾ ਫਤੂਰ ਇੰਦਰਾ ਗਾਂਧੀ ਦੇ ਦਿਮਾਗ ਵਿਚ 18 ਮਹੀਨੇ ਤੋਂ ਘੁੰਮ ਰਿਹਾ ਸੀ ।” ਜਨਰਲ ਸਿਨਹਾ ਨੇ ਦੱਸਿਆ ਕਿ ਜਦੋਂ ਉਹ ਪੱਛਮੀ ਕਮਾਂਡ ਦੇ ਮੁਖੀ ਸਨ ਤਾਂ ਉਹਨਾਂ ਨੂੰ ਕੋਈ ਰਾਤ ਦੇ 10 ਵਜੇ ਟੈਲੀਫੋਨ ‘ਤੇ ਇਹ ਦੱਸਿਆ ਗਿਆ ਕਿ ਸਰਕਾਰ ਨੇ ਇਹ ਉੱਚ ਪੱਧਰ ‘ਤੇ ਫੈਸਲਾ ਕਰ ਲਿਆ ਹੈ ਕਿ ਫੌਜ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫਤਾਰੀ ਦਾ ਕੰਮ ਸੌਂਪ ਦਿੱਤਾ ਜਾਏ । ਪਰ ਜਦੋਂ ਜਨਰਲ ਸਿਨਹਾ ਨੇ ਉਸ ਟੈਲੀਫੋਨ ਕਰਨ ਵਾਲੇ ਨੂੰ ਇਹ ਕਿਹਾ ਕਿ ਜਦ ਤੱਕ ਉਹਨਾਂ ਨੂੰ ਫੌਜ ਦੇ ਮੁਖੀ ਜਾਂ ਰੱਖਿਆ ਮੰਤਰੀ ਵਲੋਂ ਆਦੇਸ਼ ਪ੍ਰਾਪਤ ਨਹੀਂ ਹੁੰਦੇ ਉਹ ਕੋਈ ਕਾਰਵਾਈ ਨਹੀਂ ਕਰਨਗੇ ਤਾਂ ਇਸ ਤੋਂ ਬਾਅਦ ਇਹੋ ਜਿਹੇ ਕੋਈ ਆਦੇਸ਼ ਨਹੀਂ ਮਿਲੇ । ਇਹ 1981 ਦੇ ਅਖੀਰ ਦੀ ਗੱਲ ਹੈ ਜਦੋਂ ਦਰਬਾਰਾ ਸਿੰਘ ਪੰਜਾਬ ਦਾ ਮੁੱਖ ਮੰਤਰੀ ਸੀ । ਸੋ ਇਹ ਗੱਲ ਤਹਿ ਹੈ ਕਿ ਤਕਰੀਬਨ 30 ਮਹੀਨੇ ਪਹਿਲਾਂ ਫੌਜੀ ਕਾਰਵਾਈ ਦਾ ਫੈਸਲਾ ਲਿਆ ਜਾ ਚੁੱਕਾ ਸੀ, ਜਿਸ ਨੂੰ ਅਮਲੀ ਜਾਮਾ ਜੂਨ 1984 ਵਿਚ ਪਹਿਨਾਇਆ ਗਿਆ ।”

”ਫੇਰ ਜਦੋਂ ਸੰਤ ਜਰਨੈਲ ਸਿੰਘ ਚੌਂਕ ਮਹਿਤਾ ਗਏ ਤਾਂ ਇਕ ਵਾਰ ਫੇਰ ਫੌਜ ਤੋਂ Armoured Personnel Carriers (PAC) ਦੀ ਮੰਗ ਕੀਤੀ ਗਈ ਤਾਂ ਜੋ ਪੁਲਿਸ ਨੂੰ ਇਹ ਸੰਤ ਭਿੰਡਰਾਵਾਲਿਆਂ ਦੀ ਗ੍ਰਿਫਤਾਰੀ ਵਿਚ ਸਹਾਈ ਹੋ ਸਕਣ । ਇਹ ਗੱਲ ਅਕਾਲੀਆਂ ਦੇ ਧਰਮ - ਯੁੱਧ ਮੋਰਚੇ ਦੇ ਸ਼ੁਰੂ ਹੋਣ ਤੋਂ (ਅਗਸਤ 1982) ਕਈ ਚਿਰ ਪਹਿਲਾਂ ਦੀ ਹੈ । ਮੋਰਚਾ ਲੱਗਣ ਤੋਂ ਥੋਡ਼ਾ ਚਿਰ ਬਾਅਦ ਹੀ ਦੂਨ ਵਾਦੀ ਨੇਡ਼ੇ ਚਕਰਾਤਾ ਛਾਉਣੀ ਵਿਚ ਫੌਜ ਨੇ ਕਮਾਂਡੋ ਐਕਸ਼ਨ ਦੀ ਵਿਉਂਤਬੰਦੀ ਤੇ ਰਿਹਸਲ ਸ਼ੁਰੂ ਕਰ ਦਿੱਤੀ ਸੀ ਅਤੇ ਇਸ ਕੰਮ ਲਈ ਗੋਲਡਨ ਟੈਂਪਲ ਕੰਪਲੈਕਸ ਦਾ ਇਕ ਮਾਡਲ ਵੀ ਤਿਆਰ ਕਰ ਲਿਆ ਸੀ।

”ਇਕ ਹੋਰ ਸਿਖਲਾਈ ਕੇਂਦਰ ਸਰਸਾਵਾ ਨੇਡ਼ੇ ਸ਼ੁਰੂ ਕਰਨ ਦੀ ਤਜਵੀਜ਼ ਪਹਿਲਾਂ ਅਗਸਤ 1983 ਤੇ ਫੇਰ ਅਪ੍ਰੈਲ 1984 ਵਿਚ ਬਣਾਈ ਗਈ, ਪਰ ਇਸ ਦਾ ਭੇਤ ਸੰਤ ਜਰਨੈਲ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਲੱਗਣ ਕਾਰਨ, ਇਸ ਨੂੰ ਵਿਚੇ ਹੀ ਛੱਡ ਦਿੱਤਾ ਗਿਆ ।”

”ਇਹਨਾਂ ਫੌਜੀ ਤਿਆਰੀਆਂ ਦੇ ਸੰਦਰਭ ਵਿਚ ਜੇ ਸੰਤ ਭਿੰਡਰਾਂਵਾਲਿਆਂ ਤੇ ਉਹਨਾਂ ਦੇ ਸਾਥੀਆਂ ਨੇ ਗੋਲਡਨ ਟੈਂਪਲ ਦੀ ਸੁਰੱਖਿਆ ਲਈ ਆਪਣੀ ਪੂਰੀ ਵਾਹ ਲਗਾ ਦਿੱਤੀ, ਕਿਸੇ ਨੂੰ ਕੋਈ ਅਧਿਕਾਰ ਨਹੀਂ ਕਿ ਉਹਨਾਂ ਨੂੰ ਦੋਸ਼ੀ ਕਰਾਰ ਦੇਵੇ । ਜਦੋਂ ਤੁਹਾਨੂੰ ਪਤਾ ਲੱਗ ਜਾਏ ਕਿ ਤੁਹਾਡੇ ਘਰ ‘ਤੇ ਕੋਈ ਹਮਲਾਵਰ ਹਮਲਾ ਕਰਨ ਵਾਲਾ ਹੈ ਤੇ ਤੁਹਾਡਾ ਇਹ ਕਾਨੂੰਨ ਤੇ ਇਖਲਾਕੀ ਫਰਜ਼ ਬਣ ਜਾਂਦਾ ਹੈ ਕਿ ਤੁਸੀਂ ਹਮਲਾਵਰਾਂ ਨੂੰ ਮੂੰਹ ਤੋਡ਼ ਜਵਾਬ ਦੇਵੋ । ਇਸ ਮਾਮਲੇ ਵਿਚ ਹਮਲਾ ਹੋਣ ਵਾਲਾ ਘਰ ਸਿੱਖਾਂ ਦਾ ਪਵਿੱਤਰ ਹਰਿਮੰਦਰ ਸਾਹਿਬ ਸੀ ।

”ਦੂਸਰੇ ਤੁਹਾਨੂੰ ਮੁਕਾਬਲਾ ਲਈ ਦੁਸ਼ਮਣਾਂ ਨਾਲੋਂ ਵੱਧ ਨਹੀਂ ਤਾਂ ਬਰਾਬਰ ਦੇ ਹਥਿਆਰਾਂ ਦੀ ਜ਼ਰੂਰਤ ਹੈ । ਇੰਦਰਾ ਗਾਂਧੀ ਦਾ ਇਹ ਕਹਿਣਾ ਸੀ ਸੰਤ ਭਿੰਡਰਾਂਵਾਲੇ ਪਿਛਲੇ ਇਕ ਸਾਲ ਤੋਂ ਹਥਿਆਰ ਇਕੱਠੇ ਕਰ ਰਹੇ ਹਨ । ਪਰ ਇਹ ਉਸ ਦੇ ਫੌਜੀ ਹਮਲੇ ਦੀ ਕਾਰਵਾਈ ਦੇ ਫੈਸਲੇ ਤੋਂ ਕਾਫੀ ਚਿਰ ਬਾਅਦ ਵਿਚ ਸ਼ੁਰੂ ਹੋਇਆ ।

”ਦਸੰਬਰ 1983 ਵਿਚ ਸੰਤ ਜਰਨੈਲ ਸਿੰਘ ਦੇ ਸਾਥੀਆਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਦੋ ਸੁਰੰਗਾਂ ਖੋਦੀਆਂ ਪਰ ਉਹਨਾਂ ਨੂੰ ਇਹ ਸੁਰੰਗਾਂ ਬੰਦ ਕਰਨ ਲਈ ਮਨਾ ਲਿਆ ਗਿਆ ਤੇ ਇਹ ਸੁਰੰਗਾਂ ਬੰਦ ਕਰ ਦਿੱਤੀਆਂ ਗਈਆਂ । ਸੋ ਇਸ ਤੋਂ ਇਹ ਗੱਲ ਸਾਫ਼ ਜ਼ਾਹਿਰ ਹੈ ਕਿ ਦਸੰਬਰ 1983 ਤੱਕ ਕੋਈ ਵੀ ਸਿੱਖ ਨੇਤਾ ਸਰਕਾਰ ਨਾਲ ਹਥਿਆਬੰਦ ਲਡ਼ਾਈ ਲਈ ਤਿਆਰ ਨਹੀਂ ਸੀ ।

”ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਭਾਨ ਸਿੰਘ ਮੁਤਾਬਕ ਗੋਲਡਨ ਟੈਂਪਲ ਕੰਪਲੈਕਸ ਦੀ ਮੋਰਚਾਬੰਦੀ 17 ਫਰਵਰੀ 1984 ਨੂੰ ਸ਼ੁਰੂ ਹੋਈ । ਇਹ ਵੀ ਇਸ ਲਈ ਸ਼ੁਰੂ ਹੋਈ ਕਿਉਂਕਿ ਸੀ. ਆਰ. ਪੀ. ਐਫ. ਤੇ ਬੀ. ਐਸ. ਐਫ. ਦੇ ਨੀਮ ਫੌਜੀ ਦਸਤਿਆਂ ਨੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੀਆਂ ਇਮਾਰਤਾਂ ਨੂੰ ਕਬਜ਼ੇ ਵਿਚ ਲੈ ਕੇ ਉਥੇ ਬੰਕਰ ਬਣਾਉਣੇ ਸ਼ੁਰੂ ਕਰ ਦਿੱਤੇ ਤੇ ਬਿਨਾਂ ਕਿਸੇ ਕਾਰਨ ਹਰਿਮੰਦਰ ਸਾਹਿਬ ਵੱਲ ਰੁਕ - ਰੁਕ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਸੋ ਸਰਕਾਰ ਦੀ ਇਸ ਕਾਰਵਾਈ ਨੇ ਸੰਤ ਜਰਨੈਲ ਸਿੰਘ ਨੂੰ ਮੋਰਚਾਬੰਦੀ ਦੇ ਲਈ ਉਕਸਾਇਆ । ਫੇਰ ਮਈ ਦੇ ਅਖੀਰ ਵਿਚ ਸੀ. ਆਰ. ਪੀ. ਐਫ. ਤੇ ਬੀ. ਐਸ. ਐਫ. ਨੇ ਹਰ ਰੋਜ਼ 10,000 ਗੋਲੀਆਂ ਦੀ ਬੁਛਾਡ਼ ਗੋਲਡਨ ਟੈਂਪਲ ਕੰਪਲੈਕਸ ਵੱਲ ਕਰਨੀ ਸ਼ੁਰੂ ਕਰ ਦਿੱਤੀ ਜਿਸ ਦਾ ਮੁੱਖ ਮੰਤਵ ਸੀ ਕਿ ਜਦੋਂ ਇਸ ਦੇ ਜਵਾਬ ਵਿਚ ਗੋਲੀ ਚੱਲੇ ਤਾਂ ਪਤਾ ਲੱਗ ਸਕੇ ਸੰਤ ਜਰਨੈਲ ਸਿੰਘ ਨੇ ਉਹਨਾਂ ਦੇ ਸਾਥੀਆਂ ਕੋਲ ਕਿਸ ਤਰਾਂ ਦੇ ਹਥਿਆਰ ਸਨ ਤੇ ਉਹਨਾਂ ਦੇ ਮੋਰਚੇ ਕਿਸ - ਕਿਸ ਪਾਸੇ ਹਨ । ਇਸ ਦਾ ਦੂਸਰਾ ਮੰਤਵ ਲਡ਼ਾਈ ਨੂੰ ਜਾਣਬੁਝ ਕੇ ਭਡ਼ਕਾਉਣਾ ਸੀ ।

”ਕੋਈ ਵੀ ਰੱਬ ਦਾ ਪਿਆਰਾ ਸਿੱਖ ਕਿਸੇ ਵੀ ਫੌਜ ਨੂੰ ਆਪਣੇ ਪਵਿੱਤਰ ਅਸਥਾਨ ਹਰਿਮੰਦਰ ਸਾਹਿਬ ਵੱਲ ਵੱਧਣ ਦੀ ਇਜਾਜ਼ਤ ਨਹੀਂ ਦੇ ਸਕਦਾ । ਇਹ ਹਰ ਸਿੱਖ ਦਾ ਇਖਲਾਕੀ ਤੇ ਧਾਰਮਿਕ ਫਰਜ਼ ਬਣਦਾ ਹੈ ਕਿ ਉਹ ਹਰਿਮੰਦਰ ਸਾਹਿਬ ਵੱਲ ਵਧਣ ਵਾਲੇ ਹਰੇਕ ਦੁਸ਼ਮਣ ਦੇ ਦੰਦ ਖੱਟੇ ਕਰੇ ਤੇ ਇਸ ਦੀ ਹਿਫਾਜ਼ਤ ਲਈ ਮਰ ਮਿਟੇ । ਸੰਤ ਭਿੰਡਰਾਵਾਲਿਆਂ ਨੇ ਆਪਣੇ ਸਾਥੀਆਂ ਸਮੇਤ ਸਿੱਖ ਜੁਝਾਰੂ ਸੂਰਬੀਰਾਂ ਦੀ ਪ੍ਰੰਪਰਾ ਦਾ ਪਾਲਣ ਕਰਦੇ ਹੋਏ ਆਖਰੀ ਗੋਲੀ ਤੇ ਆਖਰੀ ਸੁਆਸ ਤੱਕ ਲਡ਼ਾਈ ਕੀਤੀ । ਇਹੋ ਹੀ ਕਾਰਨਾਂ ਕਰਕੇ ਆਦਮੀ, ਔਰਤਾਂ ਤੇ ਬੱਚੇ ਜੋ ਕਿ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ, ਨੇ ਵੀ ਇਸ ਦੀ ਪਵਿੱਤਰਤਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਦੀ ਬਾਜ਼ੀ ਲਗਾ ਦਿੱਤੀ ।

   

ਸਮੇਂ ਦੀ ਅਵਾਜ਼ ਦਾ ਫੇਸਬੁੱਕ ਪੇਜ਼

   

ਇਸ਼ਤਿਹਾਰ

http://sameydiawaaz.com/Poster%20&%20Add/Poster%20-%20Singh%20Sardaar%20Promo.JPG


http://sameydiawaaz.com/Poster%20&%20Add/Bapu%20Surat%20Singh%20-%2018.07.2015.jpg


http://sameydiawaaz.com/VIDEO/Raj%20Kakra%20-%20Patta%20Singhan%20Da%20Vairi.JPG


http://sameydiawaaz.com/Poster%20&%20Add/Radio%20-%20Sach%20Di%20Goonj.jpg

Merken

Merken

   
© 2001 - 2012 Samey Di Awaaz